ਪੰਜਾਬ

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਦਿਆਂ ਹੀ ਸਿੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ

By Riya Bawa -- November 17, 2021 6:26 pm -- Updated:November 17, 2021 6:26 pm

Kartarpur Corridor reopen: ਕਰਤਾਰਪੁਰ ਲਾਂਘਾ ਅੱਜ ਖੁੱਲ੍ਹ ਗਿਆ ਹੈ। ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਭਾਰਤੀ ਸਿੱਖਾਂ ਦਾ ਜੱਥਾ ਬੁੱਧਵਾਰ ਨੂੰ ਗੁਰਦੁਆਰਾ ਕਰਤਾਪੁਰ ਸਾਹਿਬ ਪਹੁੰਚਿਆ। ਇਸ ਜਥੇ ਵਿੱਚ ਕੁੱਲ 50 ਮੈਂਬਰ ਹਨ।  ਜਥੇ ਦੇ ਗੁਰਦੁਆਰੇ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ।

Yet to decide on opening Kartarpur Corridor, says India | Latest News India - Hindustan Times

ਇਹ ਸਿੱਖ ਸ਼ਰਧਾਲੂ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੂਰਬ ਮੌਕੇ ਕਰਤਾਰਪੁਰ ਸਾਹਿਬ ਪਹੁੰਚੇ ਹਨ। ਭਾਰਤ ਸਰਕਾਰ ਨੇ ਬੀਤੇ ਮੰਗਲਵਾਰ ਨੂੰ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਕਰਤਾਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹੇ ਜਾਣ ਦਾ ਫ਼ੈਸਲਾ ਲਿਆ ਸੀ। ਭਾਰਤ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਅਤੇ ਭਾਰਤ ਦੀਆਂ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Navjot Singh Sidhu, Amarinder Singh Urge Centre To Reopen Kartarpur Corridor

ਜ਼ਿਕਰੇ-ਖਾਸ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਕੋਰੋਨਾ ਕਾਲ ਤੋਂ 2 ਸਾਲ ਬਾਅਦ ਹੁਣ 855 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ।

Govt to re-open Kartarpur corridor from Wednesday. Details here

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰੂਦੁਆਰੇ ਦਾ ਲਾਂਘਾ ਖੋਲ੍ਹਣ ਦਾ ਇਹ ਫ਼ੈਸਲਾ ਮੋਦੀ ਸਰਕਾਰ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਜੋ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਸਮਾਗਮਾਂ ਮੌਕੇ ਲਿਆ ਗਿਆ ਹੈ। 16 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਭਾਰਤ ਦੀ ਕੇਂਦਰੀ ਸਰਕਾਰ ਨੇ ਇਹ ਲਾਂਘਾ 17 ਨਵੰਬਰ ਭਾਵ ਅੱਜ ਤੋਂ ਖੋਲ੍ਹਣ ਦਾ ਫੈਸਲਾ ਲਿਆ ਹੈ।

Kartarpur corridor: आज से खुल रहा है करतारपुर कॉरिडोर, श्रद्धालुओं को इन नियमों का करना होगा पालन - Kartarpur Sahib Corridor Opening Today corona Negative RT PCR report Vaccination ...

-PTC News

  • Share