ਫ਼ਰੀਦਕੋਟ ਦੇ ਪਹਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਜਿੱਤੀ ਜੰਗ, ਹਸਪਤਾਲ 'ਚੋਂ ਮਿਲੀ ਛੁੱਟੀ

By Shanker Badra - April 18, 2020 4:04 pm

ਫ਼ਰੀਦਕੋਟ ਦੇ ਪਹਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਜਿੱਤੀ ਜੰਗ, ਹਸਪਤਾਲ 'ਚੋਂ ਮਿਲੀ ਛੁੱਟੀ:ਫ਼ਰੀਦਕੋਟ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਫ਼ਰੀਦਕੋਟ ਤੋਂ ਇਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਹਿਲੇ ਕੋਰੋਨਾ ਪਾਜ਼ਿਟਿਵ ਮਰੀਜ਼ ਆਨੰਦ ਗੋਇਲ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ।

ਫ਼ਰੀਦਕੋਟ ਸ਼ਹਿਰ ਲਈ ਇਹ ਰਾਹਤ ਵਾਲੀ ਖ਼ਬਰ ਹੈ ਕਿ ਸ਼ਹਿਰ ਦੇ ਪਹਿਲੇ ਕੋਰੋਨਾ ਮਰੀਜ਼ ਨੂੰ ਅੱਜ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਉਹ ਪੂਰੀ ਤਰ੍ਹਾਂ ਠੀਕ ਅਤੇ ਆਪਣੇ ਘਰ ਪਹੁੰਚ ਗਿਆ ਹੈ। ਫ਼ਰੀਦਕੋਟ ਦੇ ਦੂਸਰੇ ਕੋਰੋਨਾ ਮਰੀਜ਼ ਦੀ ਇਕ ਰਿਪੋਰਟ ਨੈਗੇਟਿਵ ਆਈ ਹੈ। ਬੀਤੇ ਦਿਨੀਂ ਸਿਵਲ ਹਸਪਤਾਲ ਵਿਖੇ ਪਹਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪਤਨੀ ਨੇ ਇੱਕ ਬੇਟੇ ਨੇ ਜਨਮ ਦਿੱਤਾ ਸੀ।

ਇਸ ਦੌਰਾਨ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਨਾਲ ਪੀੜਤ 3 ਮਰੀਜ਼ ਪਾਏ ਗਏ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਜ਼ਿਲੇ ਦੇ ਬਾਕੀ ਦੋਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਅਤੇ ਤੰਦਰੁਸਤ ਹਨ ਤੇ ਉਨ੍ਹਾਂ ਦੇ ਇਲਾਜ ਦੌਰਾਨ ਹਾਲਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ।
-PTCNews

adv-img
adv-img