ਮੁੱਖ ਖਬਰਾਂ

India vs Australia T20 Match: ਮੁਹਾਲੀ 'ਚ ਪਹਿਲਾ ਟੀ-20 ਮੈਚ ਅੱਜ, ਜਾਣੋ ਕਦੋਂ ਸ਼ੁਰੂ ਹੋਵੇਗਾ ਤੇ ਕਿੱਥੇ ਦੇਖ ਸਕੋਗੇ ਲਾਈਵ

By Jasmeet Singh -- September 20, 2022 10:09 am -- Updated:September 20, 2022 10:58 am

India vs Australia 1st T20: ਕਪਤਾਨ ਰੋਹਿਤ ਸ਼ਰਮਾ ਕੋਲ ਅਗਲੇ ਮਹੀਨੇ ਆਸਟ੍ਰੇਲੀਆ ਵਿੱਚ ਹੋਣ ਵਾਲੇ T20 ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਦੇਖਣ ਦਾ ਵੱਡਾ ਮੌਕਾ ਹੈ। ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਅੱਜ ਤੋਂ ਸ਼ੁਰੂ ਹੋ ਰਹੀ ਹੈ ਜਿਸਦਾ ਪਹਿਲਾ ਮੈਚ ਮੁਹਾਲੀ 'ਚ ਖੇਡਿਆ ਜਾਵੇਗਾ। ਇਹ ਮੈਚ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ ਉਸਤੋਂ ਪਹਿਲਾਂ ਸ਼ਾਮ 7 ਵਜੇ ਟਾਸ ਹੋਵੇਗਾ।

ਕੋਰੋਨਾ ਮਹਾਮਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਸਟੇਡੀਅਮ 'ਚ ਪੂਰੀ ਸਮਰੱਥਾ ਨਾਲ ਦਰਸ਼ਕ ਮੌਜੂਦ ਹੋਣਗੇ। ਇਸ ਦੇ ਲਈ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਹਨ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਕਰੀਬ 1500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਕਦੋਂ ਅਤੇ ਕਿੱਥੇ ਦੇਖ ਸਕਦੇ ਹੋ?

ਭਾਰਤ ਬਨਾਮ ਆਸਟ੍ਰੇਲੀਆ 1st T20 ਮੈਚ ਸਟਾਰ ਸਪੋਰਟਸ ਨੈੱਟਵਰਕ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੌਟ ਸਟਾਰ 'ਤੇ ਵੀ ਇਸ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਜ਼ਿਕਰਯੋਗ ਹੈ ਕਿ ਵਰਲਡ ਕੱਪ ਤੋਂ ਪਹਿਲਾਂ ਭਾਰਤ ਨੂੰ ਆਸਟ੍ਰੇਲੀਆ ਅਤੇ ਫਿਰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਖੇਡਣੀ ਹੈ। ਆਸਟ੍ਰੇਲੀਆ ਖਿਲਾਫ ਘਰੇਲੂ ਸੀਰੀਜ਼ 20 ਸਤੰਬਰ ਤੋਂ ਸ਼ੁਰੂ ਹੋਵੇਗੀ। ਅਗਲਾ ਟੀ-20 23 ਸਤੰਬਰ ਨੂੰ ਨਾਗਪੁਰ 'ਚ ਹੋਵੇਗਾ, ਇਸ ਤੋਂ ਬਾਅਦ ਤੀਜਾ ਅਤੇ ਆਖਰੀ ਟੀ-20 ਮੈਚ 25 ਸਤੰਬਰ ਨੂੰ ਹੈਦਰਾਬਾਦ 'ਚ ਹੋਵੇਗਾ।

ਇਹ ਵੀ ਪੜ੍ਹੋ: ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਨੌਜਵਾਨਾਂ ਲਈ ਬਣੇ ਪ੍ਰੇਰਨਾ ਸ੍ਰੋਤ

ਭਾਰਤ ਬਨਾਮ ਆਸਟ੍ਰੇਲੀਆ ਪਹਿਲੇ T20 ਲਈ ਚੁਣੀ ਗਈ ਟੀਮ

ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕੇਟ ਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਦਿਨੇਸ਼ ਕਾਰਤਿਕ, ਰਵੀਚੰਦਰਨ ਅਸ਼ਵਿਨ, ਦੀਪਕ ਚਾਹਰ। , ਦੀਪਕ ਹੁੱਡਾ, ਉਮੇਸ਼ ਯਾਦਵ

ਆਸਟ੍ਰੇਲੀਆ ਟੀਮ: ਐਰੋਨ ਫਿੰਚ (ਕਪਤਾਨ), ਮੈਥਿਊ ਵੇਡ (ਵਿਕੇਟ ਕੀਪਰ), ਸਟੀਵਨ ਸਮਿਥ, ਗਲੇਨ ਮੈਕਸਵੈੱਲ, ਟਿਮ ਡੇਵਿਡ, ਕੈਮਰਨ ਗ੍ਰੀਨ, ਐਸ਼ਟਨ ਐਗਰ, ਪੈਟ ਕਮਿੰਸ, ਸੀਨ ਐਬੋਟ, ਐਡਮ ਜ਼ੈਂਪਾ, ਜੋਸ਼ ਹੇਜ਼ਲਵੁੱਡ, ਡੇਨੀਅਲ ਸੈਮਸ, ਕੇਨ ਰਿਚਰਡਸਨ, ਜੋਸ਼ ਇੰਗਲਿਸ , ਨਾਥਨ ਏਲੀਸੋ


-PTC News

  • Share