Sun, May 5, 2024
Whatsapp

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ

Written by  Shanker Badra -- July 08th 2021 12:51 PM
ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ : ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਢੇਰ (terrorists killed )ਕਰ ਦਿੱਤਾ ਹੈ। ਇਨ੍ਹਾਂ 'ਚ ਇੱਕ ਟਾਪ ਕਮਾਂਡਰ ਵੀ ਸ਼ਾਮਿਲ ਹੈ। ਜਦੋਂਕਿ ਪਿਛਲੇ 7 ਦਿਨਾਂ ਵਿਚ ਕੁੱਲ 10 ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਸ਼ਮੀਰ ਦੇ ਕਈ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਇਹ ਕਾਰਵਾਈਆਂ ਉਨ੍ਹਾਂ ਖਬਰਾਂ ਤੋਂ ਬਾਅਦ ਸ਼ੁਰੂ ਕੀਤੀਆਂ ਗਈਆਂ ਸਨ ਕਿ ,ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕੁਝ ਅੱਤਵਾਦੀ ਕੰਟਰੋਲ ਰੇਖਾ ਨੂੰ ਪਾਰ ਕਰਨ ਵਿਚ ਸਫਲ ਰਹੇ ਹੈ। [caption id="attachment_513311" align="aligncenter" width="300"] ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ ਪਿਛਲੇ 24 ਘੰਟਿਆਂ ਦੇ ਅੰਦਰ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਚੋਟੀ ਦੇ ਕਮਾਂਡਰ ਸਮੇਤ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਦੇਰ ਰਾਤ ਜ਼ਿਲ੍ਹਾ ਪੁਲਵਾਮਾ ਦੇ ਪੂਛਲ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਸ਼ੁਰੂ ਹੋਈ ਮੁੱਠਭੇੜ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਹਨ। ਫਿਲਹਾਲ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ। [caption id="attachment_513312" align="aligncenter" width="300"] ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ[/caption] ਇਸ ਦੀ ਪੁਸ਼ਟੀ ਕਰਦਿਆਂ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਸੁਰੱਖਿਆ ਬਲਾਂ ਨੂੰ ਅੱਤਵਾਦ ਖਿਲਾਫ ਆਪਣੀ ਲੜਾਈ ਜਾਰੀ ਰੱਖਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਸੀਂ 24 ਘੰਟਿਆਂ ਦੇ ਅੰਦਰ ਅੰਦਰ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਚੰਗੀ ਗੱਲ ਇਹ ਹੈ ਕਿ ਸੁਰੱਖਿਆ ਕਾਰਵਾਈਆਂ ਨੂੰ ਇਨ੍ਹਾਂ ਆਪ੍ਰੇਸ਼ਨਾਂ ਵਿਚ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਇਆ ਹੈ। [caption id="attachment_513310" align="aligncenter" width="271"] ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ[/caption] ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਆਈਜੀਪੀ ਕਸ਼ਮੀਰ ਨੇ ਕਿਹਾ ਹੈ ਕਿ ਹਿਜਬੁਲ ਮੁਜਾਹਿਦੀਨ ਦਾ ਚੋਟੀ ਦਾ ਕਮਾਂਡਰ ਮਹਿਰਾਜੂਦੀਨ ਹਲਵਾਈ, ਜਿਸ ਨੂੰ ਬੁੱਧਵਾਰ ਨੂੰ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ ਮਾਰਿਆ ਸੀ, ਸਭ ਤੋਂ ਵੱਡੀ ਸਫਲਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲਾ ਬੁੱਧਵਾਰ ਦੇਰ ਰਾਤ ਦੱਖਣੀ ਕਸ਼ਮੀਰ ਵਿੱਚ ਸ਼ੁਰੂ ਹੋਇਆ। ਦੋ ਅੱਤਵਾਦੀਆਂ ਦੇ ਘਿਰੇ ਹੋਣ ਦੀ ਖ਼ਬਰ ਮਿਲੀ ਸੀ , ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਸੀ। ਸੂਤਰਾਂ ਅਨੁਸਾਰ ਪੁਲਵਾਮਾ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। -PTCNews


Top News view more...

Latest News view more...