Sat, Apr 20, 2024
Whatsapp

ਰਣਜੀਤ ਸਾਗਰ ਡੈਮ ਦੇ ਅੱਜ ਖੋਲ੍ਹੇ ਜਾਣਗੇ ਫਲੱਡ ਗੇਟ, ਲੋਕਾਂ ਨੂੰ ਹਦਾਇਤਾਂ ਜਾਰੀ

Written by  Ravinder Singh -- August 17th 2022 07:24 AM -- Updated: August 17th 2022 12:51 PM
ਰਣਜੀਤ ਸਾਗਰ ਡੈਮ ਦੇ ਅੱਜ ਖੋਲ੍ਹੇ ਜਾਣਗੇ ਫਲੱਡ ਗੇਟ, ਲੋਕਾਂ ਨੂੰ ਹਦਾਇਤਾਂ ਜਾਰੀ

ਰਣਜੀਤ ਸਾਗਰ ਡੈਮ ਦੇ ਅੱਜ ਖੋਲ੍ਹੇ ਜਾਣਗੇ ਫਲੱਡ ਗੇਟ, ਲੋਕਾਂ ਨੂੰ ਹਦਾਇਤਾਂ ਜਾਰੀ

ਡੇਰਾ ਬਾਬਾ ਨਾਨਕ (ਗੁਰਦਾਸਪੁਰ) : ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਨੇੜੇ ਕੱਸੋਵਾਲ ਪੁਲ ਤੋਂ ਭਾਰਤ ਵਾਲੇ ਪਾਸੇ ਰਾਵੀ ਦਰਿਆ ਨੇੜੇ ਪਿੰਡ ਘੋਨੇਵਾਲ ਤੋਂ ਆਉਂਦੀ ਸੜਕ ਵਿੱਚ ਪਏ ਪਾੜ ਦਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਪਾੜ ਪੂਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ। ਰਣਜੀਤ ਸਾਗਰ ਡੈਮ ਦੇ ਅੱਜ ਖੋਲ੍ਹੇ ਜਾਣਗੇ ਫਲੱਡ ਗੇਟ, ਲੋਕਾਂ ਨੂੰ ਹਦਾਇਤਾਂ ਜਾਰੀਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਅੱਜ 17 ਅਗਸਤ ਨੂੰ ਸਵੇਰੇ 8 ਵਜੇ ਦੇ ਕਰੀਬ ਡੈਮ ਵਿੱਚੋਂ ਪਾਣੀ ਛੱਡਿਆ ਜਾਵੇਗਾ ਜੋ ਕਰੀਬ 3 ਜਾਂ 4 ਘੰਟਿਆਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਨਾਲ ਲੱਗਦੇ ਰਾਵੀ ਦਰਿਆ ਵਿੱਚ ਪਹੁੰਚੇਗਾ। ਰਣਜੀਤ ਸਾਗਰ ਡੈਮ ਦੇ ਅੱਜ ਖੋਲ੍ਹੇ ਜਾਣਗੇ ਫਲੱਡ ਗੇਟ, ਲੋਕਾਂ ਨੂੰ ਹਦਾਇਤਾਂ ਜਾਰੀਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨੇੜਲੇ ਨੀਵੇਂ ਖੇਤਾਂ/ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ ਤੇ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਰਣਜੀਤ ਸਾਗਰ ਡੈਮ ਦੇ ਅੱਜ ਖੋਲ੍ਹੇ ਜਾਣਗੇ ਫਲੱਡ ਗੇਟ, ਲੋਕਾਂ ਨੂੰ ਹਦਾਇਤਾਂ ਜਾਰੀਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਵਿੱਚ ਪਏ ਪਾੜ ਨੂੰ ਭਰਨ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ ਅਤੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਲੇਬਰ, ਜੀਸੀਬੀ ਮਸ਼ੀਨਾਂ ਤੇ ਬੋਰੀਆਂ ਵਿੱਚ ਮਿੱਟੀ ਭਰਨ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ ਤੇ ਕਿਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਸਾਰੇ ਇੰਤਜਾਮ ਕੀਤੇ ਗਏ ਹਨ ਅਤੇ ਜੋ ਲੋਕ ਜਾਂ ਖੇਤਾਂ ਵਿੱਚ ਕੰਮ ਕਰਨ ਲਈ ਕਿਸਾਨ ਪੁਲ ਤੋਂ ਪਾਰ ਗਏ ਸਨ, ਉਹ ਬੇੜੀ ਰਾਹੀਂ ਵਾਪਸ ਆ ਗਏ ਹਨ। ਇਸ ਮੌਕੇ ਉਨ੍ਹਾਂ ਨੇ ਬੀਐਸਐਫ ਦੇ ਅਧਿਕਾਰੀਆਂ ਕੋਲੋਂ ਵੀ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਇਹ ਵੀ ਪੜ੍ਹੋ : ਆਪਣੇ ਤੈਅ ਨਿਯਮਾਂ ਦੀ ਪਾਲਣਾ ਕਰਨ 'ਚ ਯਕੀਨ ਨਹੀਂ ਰੱਖਦੇ 'ਆਪ' ਦੇ ਨੁਮਾਇੰਦੇ


Top News view more...

Latest News view more...