Advertisment

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 100 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ

author-image
Shanker Badra
Updated On
New Update
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 100 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ
Advertisment
publive-image ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ 100 ਟਨ ਫੁੱਲਾਂ ਨਾਲ ਸਜਾਇਆ ਗਿਆ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕੇ.ਕੇ. ਸ਼ਰਮਾ ਏਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ।
Advertisment
publive-image ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 100 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ ਇਸ ਫੁੱਲਾਂ ਦੀ ਸਜਾਵਟ ‘ਚ ਦੇਸ਼- ਵਿਦੇਸ਼ ਦੇ ਅੱਠ ਟਰੱਕ ਫੁੱਲ ਸਜਾਵਟ ਲਈ ਵਰਤੇ ਜਾਣਗੇ।ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ 300 ਕਾਰੀਗਰ ਪਹੁੰਚ ਚੁੱਕੇ ਹਨ ,ਜੋ ਦਿਨ ਰਾਤ ਇਸ ਕੰਮ ਨੂੰ 6 ਸਤੰਬਰ ਦੀ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ। ਤਕਰੀਬਨ ਸਵਾ ਕਰੋੜ ਦੀ ਲਾਗਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। publive-image ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 100 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਦੇਸ਼ ਦੇ ਕੋਨੇ ਤੇ ਵਿਦੇਸ਼ਾਂ ‘ਚੋਂ ਵੀ ਇਹ ਫੁੱਲ ਮੰਗਾਏ ਗਏ ਹਨ। ਇਹ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ‘ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ‘ਚੋਂ ਇਹ ਫੁੱਲ ਮੰਗਵਾਏ ਗਏ ਹਨ। publive-image ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 100 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ ਸਜਾਵਟ ‘ਚ ਜਿੱਥੇ ਗੋਲੇ, ਝੂਮਰ, ਲੜੀਆਂ, ਖੰਡਾ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ , ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ ਵਿੱਚ ਝਾਲਰ ਤਿਆਰ ਕੀਤੀ ਜਾ ਰਹੀ ਹੈ। ਫੁੱਲਾਂ ਵਿੱਚ ਦੇਸ਼ ਵਿਦੇਸ਼ ਤੋਂ 100 ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ , ਸਭ ਤੋਂ ਵੱਧ ਗਿਣਤੀ ਫੁੱਲਾਂ ਵਿੱਚ ਗੇਂਦਾਂ ਦੀ ਹੈ, ਜਿਸ ਨੂੰ ਲੜੀਆਂ ਆਦਿ ਦੇ ਵਿੱਚ ਵਰਤਿਆ ਜਾਵੇਗਾ। -PTCNews publive-image-
prakash-purab sachkhand-sri-harmandir-sahib sri-guru-granth-sahib-ji flowers
Advertisment

Stay updated with the latest news headlines.

Follow us:
Advertisment