Tue, Jun 17, 2025
Whatsapp

ਫਲਾਈ ਰੂਟਸ ਕੰਸਲਟੈਂਸੀ ਫਰਮ ਦਾ ਲਾਇਸੈਸ 30 ਦਿਨਾਂ ਲਈ ਮੁਅੱਤਲ

Reported by:  PTC News Desk  Edited by:  Riya Bawa -- March 31st 2022 02:57 PM
ਫਲਾਈ ਰੂਟਸ ਕੰਸਲਟੈਂਸੀ ਫਰਮ ਦਾ ਲਾਇਸੈਸ 30 ਦਿਨਾਂ ਲਈ ਮੁਅੱਤਲ

ਫਲਾਈ ਰੂਟਸ ਕੰਸਲਟੈਂਸੀ ਫਰਮ ਦਾ ਲਾਇਸੈਸ 30 ਦਿਨਾਂ ਲਈ ਮੁਅੱਤਲ

ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਕੋਮਲ ਮਿੱਤਲ' ਆਈ.ਏ.ਐਸ ਵੱਲੋ ਮੈਸਰਜ਼ ਫਲਾਈ ਰੂਟਸ ਕੰਸਲਟੈਂਟ ਐਸ.ਸੀ.ਐਫ ਨੰਬਰ 114 ,ਦੂਜੀ ਮੰਜਿਲ, ਫੇਜ-3-ਬੀ-2, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 30 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਲਾਈ ਰੂਟਸ ਕੰਸਲਟੈਂਟ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 26 ਅਗਸਤ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ। ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਸਹਾਇਕ ਇੰਸਪੈਕਟਰ ਜਨਰਲ ,ਪੁਲਿਸ ਐਨ.ਆਰ ਆਈ. ਵਿੰਗ ਪਟਿਆਲਾ ਵੱਲੋਂ ਉਕਤ ਫਰਮ ਸਬੰਧੀ ਦਰਖਾਸਤ ਦੀ ਪੜਤਾਲ ਬਾਬਤ ਪ੍ਰਾਪਤ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਫਰਮ ਦੇ ਪਤੇ ਤੇ ਦਰਖਾਸਤ ਦੀ ਪੜਤਾਲ ਸਬੰਧੀ ਜਾਰੀ ਪ੍ਰਵਾਨੇ ਦੀ ਤਮੀਲੀ ਕਰਮਚਾਰੀ ਦੀ ਰਿਪੋਰਟ ਮੁਤਾਬਿਕ ਫਰਮ ਦਾ ਦਫਤਰ ਬੰਦ ਪਾਇਆ ਗਿਆ ਹੈ। ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 30 ਦਿਨਾ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। -PTC News


Top News view more...

Latest News view more...

PTC NETWORK