ਹੋਰ ਖਬਰਾਂ

ਧੁੰਦ ਤੇ ਖ਼ਰਾਬ ਮੌਸਮ ਕਾਰਨ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਦਾ ਬਦਲਿਆ ਸਮਾਂ

By Jashan A -- December 23, 2019 3:32 pm

ਧੁੰਦ ਤੇ ਖ਼ਰਾਬ ਮੌਸਮ ਕਾਰਨ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਦਾ ਬਦਲਿਆ ਸਮਾਂ,ਮੋਹਾਲੀ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਪੈਂਦੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਵਧਣ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਜ਼ਿਲੇ ਵਿੱਚ ਪੈਂਦੇ ਸਕੂਲ ਸਵੇਰੇ 10 ਵਜੇ ਖੁੱਲਣਗੇ ਅਤੇ ਬਾਅਦ ਦੁਪਹਿਰ 3:00 ਵਜੇ ਬੰਦ ਹੋਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ, ਜੋ 6 ਜਨਵਰੀ 2020 ਤੱਕ ਲਾਗੂ ਰਹਿਣਗੇ।

-PTC News

  • Share