ਮੁੱਖ ਖਬਰਾਂ

ਭਾਰਤ 'ਚ ਪਹਿਲੀ ਵਾਰ ਫੁਲੀ-ਵੈਕਸੀਨਿਟੇਡ ਵਾਲੇ ਲੋਕਾਂ ਦੀ ਗਿਣਤੀ ਪਹਿਲੀ ਡੋਜ਼ ਲੈਣ ਵਾਲਿਆਂ ਤੋਂ ਪਾਰ

By Shanker Badra -- November 17, 2021 9:43 am

ਨਵੀਂ ਦਿੱਲੀ : ਭਾਰਤ ਵਿੱਚ ਕੋਵਿਡ-19 ਵਿਰੁੱਧ ਚੱਲ ਰਹੀ ਟੀਕਾਕਰਨ ਮੁਹਿੰਮ ਦੌਰਾਨ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਫੁਲੀ-ਵੈਕਸੀਨਿਟੇਡ ਵਾਲੇ ਲੋਕਾਂ ਦੀ ਗਿਣਤੀ ਵੈਕਸੀਨ ਦੀ ਇੱਕ ਡੋਜ਼ ਲੈਣ ਵਾਲੇ ਲੋਕਾਂ ਦੀ ਗਿਣਤੀ ਤੋਂ ਵੱਧ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੁੱਲ ਟੀਕਾਕਰਨ ਦਾ ਅੰਕੜਾ 113 ਕਰੋੜ ਨੂੰ ਪਾਰ ਕਰ ਗਿਆ ਹੈ। ਜਿਸ ਵਿੱਚ ਘੱਟੋ-ਘੱਟ 75.54 ਕਰੋੜ ਲੋਕਾਂ ਨੂੰ ਵੈਕਸੀਨ ਦੀ ਇੱਕ ਡੋਜ਼ ਮਿਲੀ ਹੈ ਅਤੇ 38.07 ਕਰੋੜ ਲੋਕਾਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਗਈਆਂ ਹਨ। ਯਾਨੀ ਕਿ ਸਿਰਫ਼ ਇੱਕ ਡੋਜ਼ ਅਪਲਾਈ ਕਰਨ ਵਾਲੇ ਲੋਕਾਂ ਦੀ ਗਿਣਤੀ 37.47 ਕਰੋੜ ਹੈ।

ਭਾਰਤ 'ਚ ਪਹਿਲੀ ਵਾਰ ਫੁਲੀ-ਵੈਕਸੀਨਿਟੇਡ ਵਾਲੇ ਲੋਕਾਂ ਦੀ ਗਿਣਤੀ ਪਹਿਲੀ ਡੋਜ਼ ਲੈਣ ਵਾਲਿਆਂ ਤੋਂ ਪਾਰ

ਅਜਿਹਾ ਉਦੋਂ ਹੋਇਆ ਹੈ ,ਜਦੋਂ ਪਿਛਲੇ ਕਈ ਹਫ਼ਤਿਆਂ ਤੋਂ ਸਰਕਾਰ ਦੂਜੀ ਖੁਰਾਕ ਦੀ ਉਡੀਕ ਕਰ ਰਹੇ ਲੋਕਾਂ ਲਈ ਵੈਕਸੀਨ ਯਕੀਨੀ ਬਣਾਉਣ ਦੇ ਨਿਰਦੇਸ਼ ਦੇ ਰਹੀ ਹੈ। ਅਨੁਮਾਨ ਮੁਤਾਬਕ ਭਾਰਤ ਵਿੱਚ 94 ਕਰੋੜ ਬਾਲਗ ਆਬਾਦੀ ਨੂੰ ਟੀਕਾਕਰਨ ਕੀਤਾ ਜਾਣਾ ਹੈ। ਹੁਣ ਤੱਕ ਕੀਤੇ ਗਏ ਟੀਕਾਕਰਨ ਅਨੁਸਾਰ 40.3 ਫੀਸਦੀ ਲੋਕਾਂ ਨੂੰ ਇਹ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਸਿਰਫ ਇਕ ਖੁਰਾਕ ਲੈਣ ਵਾਲਿਆਂ ਦੀ ਗਿਣਤੀ 40.2 ਫੀਸਦੀ ਹੈ।

ਭਾਰਤ 'ਚ ਪਹਿਲੀ ਵਾਰ ਫੁਲੀ-ਵੈਕਸੀਨਿਟੇਡ ਵਾਲੇ ਲੋਕਾਂ ਦੀ ਗਿਣਤੀ ਪਹਿਲੀ ਡੋਜ਼ ਲੈਣ ਵਾਲਿਆਂ ਤੋਂ ਪਾਰ

ਮੰਗਲਵਾਰ ਸ਼ਾਮ 7 ਵਜੇ ਤੱਕ (ਟੀਕਾਕਰਨ ਦੇ 305ਵੇਂ ਦਿਨ) ਦੇਸ਼ ਭਰ ਵਿੱਚ 61,21,626 ਟੀਕਿਆਂ ਦੀਆਂ ਡੋਜ਼ਾਂ ਦਿੱਤੀਆਂ ਗਈਆਂ, ਜਿਸ ਵਿੱਚ ਪਹਿਲੀ ਡੋਜ਼ ਲਗਾਉਣ ਵਾਲਿਆਂ ਦੀ ਗਿਣਤੀ 18.48 ਲੱਖ ਅਤੇ ਦੂਜੀ ਖੁਰਾਕ ਲੈਣ ਵਾਲਿਆਂ ਦੀ ਗਿਣਤੀ 42.72 ਲੱਖ ਸੀ। ਭਾਰਤ ਸਰਕਾਰ ਨੇ ਇਸ ਸਾਲ ਦੇ ਅੰਤ ਤੱਕ ਸਾਰੀਆਂ ਯੋਗ ਆਬਾਦੀਆਂ ਦਾ ਟੀਕਾਕਰਨ ਕਰਨ ਦਾ ਟੀਚਾ ਰੱਖਿਆ ਹੈ। ਇਸ ਲਈ ਰਾਜਾਂ 'ਤੇ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਭਾਰਤ 'ਚ ਪਹਿਲੀ ਵਾਰ ਫੁਲੀ-ਵੈਕਸੀਨਿਟੇਡ ਵਾਲੇ ਲੋਕਾਂ ਦੀ ਗਿਣਤੀ ਪਹਿਲੀ ਡੋਜ਼ ਲੈਣ ਵਾਲਿਆਂ ਤੋਂ ਪਾਰ

ਦੇਸ਼ ਵਿੱਚ 16 ਜਨਵਰੀ ਨੂੰ ਸ਼ੁਰੂ ਹੋਇਆ ਸੀ ਟੀਕਾਕਰਨ

ਦੇਸ਼ ਵਿੱਚ ਕੋਵਿਡ-19 ਟੀਕਾਕਰਨ 16 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਨੂੰ ਪਹਿਲ ਦਿੱਤੀ ਗਈ ਸੀ। ਇਸ ਤੋਂ ਬਾਅਦ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਨ 2 ਫਰਵਰੀ ਤੋਂ ਸ਼ੁਰੂ ਹੋ ਗਿਆ ਸੀ। ਟੀਕਾਕਰਨ ਦਾ ਅਗਲਾ ਪੜਾਅ 1 ਮਾਰਚ ਤੋਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਿਮਾਰ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਬਾਅਦ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ ਅਤੇ ਇਕ ਮਹੀਨੇ ਬਾਅਦ 1 ਮਈ ਤੋਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ।
-PTCNews

  • Share