ਬਤੌਰ ਸੀਐੱਮ ਭਗਵੰਤ ਮਾਨ ਪਹਿਲੀ ਵਾਰ ਅੱਜ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ 'ਤੇ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।
ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਸੂਬੇ ਦੇ ਲੋਕਾਂ ਲਈ ਸਿਹਤ ਸੰਭਾਲ ਸੁਵਿਧਾਵਾਂ 'ਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾਕਟਰ ਸਿੰਗਲਾ
ਗੌਰਤਲਬ ਹੈ ਕਿ ਬੀਤੇ ਦਿਨੀਂ ਸੀਐਮ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦੀ ਦਿਵਸ 'ਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਇਸ ਸੰਦਰਭ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰ ਰਹੇ ਹਾਂ। ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ, ਤਾਂ ਇਸਦੀ ਆਡੀਓ/ਵੀਡੀਓ ਰਿਕਾਰਡਿੰਗ ਮੈਨੂੰ 9501200200 'ਤੇ ਭੇਜੋ। ਅਸੀਂ ਭ੍ਰਿਸ਼ਟਾਚਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਾਂਗੇ।
-PTC News