Thu, Jun 12, 2025
Whatsapp

ਸ਼੍ਰੋਮਣੀ ਅਕਾਲੀ ਦਲ 'ਚ ਵੱਡੀਆਂ ਤਬਦੀਲੀਆਂ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ

Reported by:  PTC News Desk  Edited by:  Riya Bawa -- March 24th 2022 12:27 PM -- Updated: March 24th 2022 02:30 PM
ਸ਼੍ਰੋਮਣੀ ਅਕਾਲੀ ਦਲ 'ਚ ਵੱਡੀਆਂ ਤਬਦੀਲੀਆਂ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ 'ਚ ਵੱਡੀਆਂ ਤਬਦੀਲੀਆਂ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ।  ਸ਼੍ਰੋਮਣੀ ਅਕਾਲੀ ਦਲ 'ਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ ਕਮੇਟੀ ਵਿੱਚ ਜਿਹਨਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ.ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ,ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਸ. ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।  ਸ਼੍ਰੋਮਣੀ ਅਕਾਲੀ ਦਲ 'ਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜਿਲਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ.ਓ.ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ। Sukhbir Badal ਇਹਨਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫੈਸਲੇ ਲਏ ਜਾਣਗੇ। -PTC News


Top News view more...

Latest News view more...

PTC NETWORK