Wed, Dec 11, 2024
Whatsapp

‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਨੇ ਕੀਤੀ ਰੇਡ View in English

Reported by:  PTC News Desk  Edited by:  Pardeep Singh -- April 20th 2022 10:30 AM
‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਨੇ ਕੀਤੀ ਰੇਡ

‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਨੇ ਕੀਤੀ ਰੇਡ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਅੱਜ ਪੰਜਾਬ ਪੁਲਿਸ ਪਹੁੰਚੀ ਹੈ। ਇਸ ਸਬੰਧੀ ਜਾਣਕਾਰੀ ਕੁਮਾਰ ਵਿਸ਼ਵਾਸ ਨੇ ਖੁਦ ਦਿੱਤੀ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਅੱਜ ਸਵੇਰੇ ਸਵੇਰੇ ਪੰਜਾਬ ਪੁਲਿਸ ਘਰ ਆਈ ਹੈ। ਇਕ ਸਮੇਂ, ਮੇਰੇ ਵੱਲੋਂ ਪਾਰਟੀ ਵਿੱਚ ਸ਼ਾਮਿਲ ਕਰਾਏ ਗਏ ਭਗਵੰਤ ਮਾਨ ਨੂੰ ਦੱਸ ਰਿਹਾ ਹਾਂ ਕਿ ਤੁਸੀਂ, ਦਿੱਲੀ ਵਿੱਚ ਬੈਠੇ ਜਿਸ ਆਦਮੀ ਨੂੰ, ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਗਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇਕ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ।

ਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਇਹ ਤਾਂ ਨਹੀਂ ਪਤਾ ਲੱਗਿਆ ਕਿ ਪੰਜਾਬ ਪੁਲਿਸ ਨੇ ਛਾਪਾ ਕਿਉਂ ਮਾਰਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਗੰਭੀਰ ਇਲਜ਼ਾਮ ਲਗਾਏ ਸਨ। ਇਹ ਵੀ ਪੜ੍ਹੋ:ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਅੱਜ ਪੇਸ਼ੀ, ਰੈਗੂਲਰ ਬੇਲ 'ਤੇ ਹੋਵੇਗੀ ਸੁਣਵਾਈ -PTC News

Top News view more...

Latest News view more...

PTC NETWORK