Sat, Apr 20, 2024
Whatsapp

ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Written by  Jashan A -- December 27th 2019 06:37 PM
ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ,ਗੁਰਾਇਆ: ਪੰਜਾਬ ਪੁਲਿਸ 'ਚ ਸਨਮਾਨਯੋਗ ਜਗ੍ਹਾ ਰੱਖਣ ਵਾਲੇ ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਗੁਰਾਇਆ 'ਚ ਰਹਿਣ ਵਾਲੇ ਏ.ਡੀ.ਜੀ.ਪੀ. ਈਸ਼ਵਰ ਚੰਦਰ ਨੂੰ ਅੱਜ ਉਹਨਾਂ ਦੇ ਜੱਦੀ ਪਿੰਡ ਰੁੜਕਾ ਕਲਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ। Former ADGP ISHWAR CHANDER Cremation ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਹ ਅਚਾਨਕ ਅਕਾਲ ਚਲਾਣਾ ਕਰ ਗਏ। ਉਹਨਾਂ ਨੂੰ ਅੰਤਿਮ ਵਿਦਾਈ ਦੇਣ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਲੋਕ ਆਏ ਸਨ। ਪੰਜਾਬ ਪੁਲਿਸ ਦੀ ਟੁਕੜੀ ਦੁਆਰਾ ਸਰਕਾਰੀ ਸਨਮਾਨਾਂ ਨਾਲ਼ ਉਹਨਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਹੋਰ ਪੜ੍ਹੋ: ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 190 ਅਫਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ Former ADGP ISHWAR CHANDER Cremationਪੁਲਿਸ ਮਹਿਕਮੇ 'ਚ ਵੱਖ-ਵੱਖ ਅਹੁਦਿਆਂ 'ਤੇ ਇਮਾਨਦਾਰੀ ਨਾਲ਼ ਡਿਊਟੀ ਦੇਣ ਵਾਲ਼ੇ ਮੁਲਾਜ਼ਮ ਹੋਣ ਕਾਰਨ ਮੌਜੂਦ ਪੁਲਿਸ ਵਿਭਾਗ ਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਸਨ। ਉਹਨਾਂ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਤੇ ਪਿੰਡ 'ਚ ਦੁੱਖ ਦੀ ਲਹਿਰ ਜਾਰੀ ਹੈ। -PTC News


Top News view more...

Latest News view more...