ਮੁੱਖ ਖਬਰਾਂ

ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

By Jagroop Kaur -- April 12, 2021 12:41 pm

ਬੀਤੇ ਲੰਬੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਨਾਲ ਤੇ ਰਹਿਣ ਵਾਲੇ ਸਰਗਰਮ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਢੋਸ ਅਚਾਨਕ ਫਾਨੀ ਸੰਸਾਰ ਤੋਂ ਅਲਵਿਦਾ ਆਖ ਗਏ। ਜਿਵੇਂ ਹੀ ਕੁਲਦੀਪ ਸਿੰਘ ਢੋਸ ਦੀ ਅਕਾਲ ਚਲਾਣੇ ਦੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।

ਕੁਲਦੀਪ ਸਿੰਘ ਢੋਸAlso Read | Punjabi actor Satish Kaul dies due to COVID-19

ਕੁਲਦੀਪ ਢੋਸ ਦਾ ਅੰਤਿਮ ਸਸਕਾਰ ਅੱਜ ਪਿੰਡ ਕੈਲਾ, ਧਰਮਕੋਟ ਵਿਖੇ 12 ਵਜੇ ਕਰ ਦਿੱਤਾ ਗਿਆ। ਦੁੱਖ ਦਾ ਇਜ਼ਹਾਰ ਕਰਨ ਵਾਲਿਆਂ ’ਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਿਧਾਇਕ ਡਾ. ਹਰਜੋਤ ਕਮਲ, ਵਿਧਾਇਕ ਦਰਸ਼ਨ ਬਰਾੜ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਜਥੇਦਾਰ ਤੋਤਾ ਸਿੰਘ, ਚੇਅਰਮੈਨ ਵਿਨੋਦ ਬਾਂਸਲ, ਅਸ਼ਵਨੀ ਕੁਮਾਰ ਪਿੰਟੂ ਸਾਬਕਾ ਪ੍ਰਧਾਨ ਨਗਰ ਕੌਂਸਲ ਕੋਟ ਈਸੇਖਾਂ, ਅਤੇ ਹੋਰਨਾਂ ਸੀਨੀਅਰ ਮੀਤ ਪ੍ਰਧਾਨ, ਸ਼ਾਮਲ ਹਨ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਾਮਲਿਆਂ ‘ਚ ਵਾਧੇ ਨੇ ਵਧਾਈਆਂ ਦਿੱਲੀ ਦੀਆਂ ਪਾਬੰਦੀਆਂ

ਸਮੂਹ ਆਗੂਆਂ ਨੇ ਜਥੇਦਾਰ ਕੁਲਦੀਪ ਢੋਸ ਨੂੰ ਨੇਕ ਦਿਲ ਇਨਸਾਨ ਦੱਸਦਿਆਂ ਆਖਿਆ ਕਿ ਢੋਸ ਦੇ ਜਾਣ ਨਾਲ ਸਮਾਜ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਢੋਸ ਨੇ ਨਾ ਸਿਰਫ਼ ਕਿਸਾਨੀ ਸੰਘਰਸ਼ ਵਿਚ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਬਲਕਿ ਸਿੰਘੂ ਬਾਰਡਰ ’ਤੇ ਜਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਿਚ ਵੀ ਸਾਥ ਦਿੱਤਾ। ਜਥੇਦਾਰ ਢੋਸ ਨੇ ਕੋਰੋਨਾ ਕਾਲ ਦੌਰਾਨ ਨਾ ਸਿਰਫ਼ ਨਗਰ ਦੇ ਲੋਕਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਬਲਕਿ ਉਨ੍ਹਾਂ ਸਾਰੇ ਪਿੰਡ ਨੂੰ ਸੈਨੇਟਾਈਜ਼ ਕਰਕੇ ਲੋਕਾਂ ਨੂੰ ਸੁਰੱਖਿਅਤ ਕਰਨ ਵਿਚ ਅਹਿਮ ਯੋਗਦਾਨ ਪਾਇਆ।

  • Share