Thu, Apr 25, 2024
Whatsapp

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ 'ਚ ਰੀੜ ਦੀ ਹੱਡੀ ਦੀ ਸਰਜਰੀ ਕਰਵਾਈ

Written by  Ravinder Singh -- June 25th 2022 07:38 PM -- Updated: June 25th 2022 07:41 PM
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ 'ਚ ਰੀੜ ਦੀ ਹੱਡੀ ਦੀ ਸਰਜਰੀ ਕਰਵਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ 'ਚ ਰੀੜ ਦੀ ਹੱਡੀ ਦੀ ਸਰਜਰੀ ਕਰਵਾਈ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ਵਿੱਚ ਰੀੜ ਦੀ ਹੱਡੀ ਦੀ ਸਫਲ ਸਰਜਰੀ ਹੋਈ। ਕੈਪਟਨ ਅਮਰਿੰਦਰ ਸਿੰਘ ਨੂੰ ਸੋਮਵਾਰ ਨੂੰ ਛੁੱਟੀ ਮਿਲਣ ਦੀ ਸੰਭਾਵਨਾ ਹੈ। ਮਹਾਰਾਣੀ ਪ੍ਰਨੀਤ ਕੌਰ ਵੀ ਲੰਡਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੈ। ਆਪ੍ਰੇਸ਼ਨ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦੇ ਇਕ ਨਿੱਜੀ ਕਮਰੇ ਵਿੱਚ ਭੇਜ ਦਿੱਤਾ ਹੈ। ਲੰਡਨ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੀੜ ਦੀ ਹੱਡੀ ਸਰਜਰੀ ਹੋਈਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਫੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਜਾ ਕੇ ਰੀੜ ਦੀ ਹੱਡੀ ਦੀ ਸਫਲ ਸਰਜਰੀ ਕਰਵਾ ਲਈ ਹੈ। ਇਹ ਵੀ ਪੜ੍ਹੋ : ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਦੀ ਮੌਤ 'ਤੇ ਪੰਜਾਬ 'ਚ ਸਿਆਸਤ ਭਖੀ


Top News view more...

Latest News view more...