Thu, May 2, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ 'ਚ ਪਹੁੰਚੇ , ਕੈਪਟਨ ਦੀ ਲੰਬੀ ਰੈਲੀ 'ਤੇ ਚੁੱਕੇ ਸਵਾਲ

Written by  Shanker Badra -- September 26th 2018 12:09 PM -- Updated: September 26th 2018 12:33 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ 'ਚ ਪਹੁੰਚੇ , ਕੈਪਟਨ ਦੀ ਲੰਬੀ ਰੈਲੀ 'ਤੇ ਚੁੱਕੇ ਸਵਾਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ 'ਚ ਪਹੁੰਚੇ , ਕੈਪਟਨ ਦੀ ਲੰਬੀ ਰੈਲੀ 'ਤੇ ਚੁੱਕੇ ਸਵਾਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ 'ਚ ਪਹੁੰਚੇ , ਕੈਪਟਨ ਦੀ ਲੰਬੀ ਰੈਲੀ 'ਤੇ ਚੁੱਕੇ ਸਵਾਲ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੀ ਜਿੱਤ ਲਈ ਅੱਜ ਲੰਬੀ ਹਲਕੇ ਦਾ ਧੰਨਵਾਦੀ ਦੌਰਾ ਕੀਤਾ ਹੈ।ਇਸ ਦੌਰਾਨ ਬਾਦਲ ਸਾਹਿਬ ਨੇ ਕੈਪਟਨ ਦੀ ਲੰਬੀ ਰੈਲੀ 'ਤੇ ਵੀ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ 'ਚ ਬਿਹਾਰ ਵਰਗੇ ਹਾਲਾਤ ਪੈਦਾ ਕੀਤੇ ਹਨ।ਉਨ੍ਹਾਂ ਨੇ ਕਿਹਾ ਕਿ ਕੈਪਟਨ ਨੂੰ ਅੱਜ ਲੰਬੀ ਦੇ ਵੋਟਰਾਂ ਦੀ ਅੱਜ ਡੇਢ ਸਾਲ ਬਾਅਦ ਯਾਦ ਆ ਗਈ ਹੈ।ਸਰਕਾਰ ਨੇ ਸਰਕਾਰੀ ਅਫ਼ਸਰਸ਼ਾਹੀ ਨੂੰ ਆਮ ਲੋਕਾਂ ਨਾਲ ਬੇਇਨਸਾਫ਼ੀ ਕਰਨ ਦੀ ਖੁੱਲ੍ਹ ਦੇ ਰੱਖੀ ਹੈ। ਸ. ਬਾਦਲ ਨੇ ਕਿਹਾ ਕਿ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਲਈ ਜ਼ਲਦੀ ਮੁਆਵਜ਼ਾ ਮਿਲਣਾ ਚਾਹੀਦਾ ਹੈ।ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। -PTCNews


Top News view more...

Latest News view more...