Sat, Apr 20, 2024
Whatsapp

ਐਸਆਈਟੀ ਸਿਆਸੀ ਤੌਰ 'ਤੇ ਪ੍ਰੇਰਿਤ, ਮੈਂਨੂੰ ਤੇ ਸੁਖਬੀਰ ਨੂੰ ਬਦਨਾਮ ਕਰਨ ਲਈ ਬਣਾਈ :ਬਾਦਲ

Written by  Shanker Badra -- November 16th 2018 02:52 PM -- Updated: November 16th 2018 03:09 PM
ਐਸਆਈਟੀ ਸਿਆਸੀ ਤੌਰ 'ਤੇ ਪ੍ਰੇਰਿਤ, ਮੈਂਨੂੰ ਤੇ ਸੁਖਬੀਰ ਨੂੰ ਬਦਨਾਮ ਕਰਨ ਲਈ ਬਣਾਈ :ਬਾਦਲ

ਐਸਆਈਟੀ ਸਿਆਸੀ ਤੌਰ 'ਤੇ ਪ੍ਰੇਰਿਤ, ਮੈਂਨੂੰ ਤੇ ਸੁਖਬੀਰ ਨੂੰ ਬਦਨਾਮ ਕਰਨ ਲਈ ਬਣਾਈ :ਬਾਦਲ

ਐਸਆਈਟੀ ਸਿਆਸੀ ਤੌਰ 'ਤੇ ਪ੍ਰੇਰਿਤ, ਮੈਂਨੂੰ ਤੇ ਸੁਖਬੀਰ ਨੂੰ ਬਦਨਾਮ ਕਰਨ ਲਈ ਬਣਾਈ :ਬਾਦਲ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਬੇਅਦਬੀ ਕਾਂਡ ਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਆਪਣੇ ਬਿਆਨ ਦਰਜ ਕਰਵਾ ਰਹੇ ਹਨ।ਇਸ ਦੌਰਾਨ ਐਸਆਈਟੀ ਮੁਖੀ ਪ੍ਰਬੋਧ ਕੁਮਾਰ ਵੀ ਪਹੁੰਚੇ ਹੋਏ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰ ਰਹੇ ਹਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਸਆਈਟੀ ਮੁਖੀ ਦਾ ਸੁਆਗਤ ਕੀਤਾ ਹੈ।ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਹੈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।ਜਿਸ ਕਰਕੇ ਮੈਨੂੰ ਅਤੇ ਸੁਖਬੀਰ ਸਿੰਘ ਨੂੰ ਬਦਨਾਮ ਕਰਨ ਲਈ ਐਸਆਈਟੀ ਬਣਾਈ ਗਈ ਹੈ।ਉਨ੍ਹਾਂ ਨੇ ਕਿਹਾ ਕਿ ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਸ਼ਖ਼ਸ ਹਾਂ ਅਤੇ ਜਾਂਚ 'ਚ ਪੂਰਾ ਸਹਿਯੋਗ ਕਰਾਂਗਾ।ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਘਰ ਪੁੱਜੇ ਐਸਆਈਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੂੰ ਆਖਿਆ ਹੈ ਕਿ ਪ੍ਰਬੋਧ ਕੁਮਾਰ ਦੀ ਅਗਵਾਈ ਵਿਚ ਸਾਰੀ ਟੀਮ ਆਵੇ। -PTCNews


Top News view more...

Latest News view more...