Advertisment

ਬਿਕਰਮ ਮਜੀਠੀਆ ਖਿਲਾਫ ਕੇਸ ਮਗਰੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

author-image
Riya Bawa
New Update
ਬਿਕਰਮ ਮਜੀਠੀਆ ਖਿਲਾਫ ਕੇਸ ਮਗਰੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
Advertisment
ਚੰਡੀਗੜ੍ਹ: ਡਰੱਗ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰਨ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਨੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਸੀਨੀਅਰ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ 'ਤੇ ਮਾਮਲਾ ਦਰਜ ਕੀਤੇ ਜਾਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਬਦਲੇ ਦੀ ਭਾਵਨਾ ਨੂੰ ਲੈ ਕੇ ਇਹ ਸਭ ਕਰਦੀ ਆ ਰਹੀ ਹੈ ਤੇ ਅਕਾਲੀ ਦਲ ਇਸ ਤੋਂ ਡਰਨ ਵਾਲਾ ਨਹੀਂ ਹੈ।
Advertisment
publive-image ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਇਸ ਬਾਰੇ ਪਤਾ ਸੀ। ਉਨ੍ਹਾਂ ਨੇ ਤਿੰਨ ਦਿਨਾਂ ਵਿੱਚ 3 ਡੀਜੀਪੀ ਬਦਲ ਦਿੱਤੇ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਦਿਨਾਂ ਵਿੱਚ ਤਿੰਨ ਡੀਜੀਪੀ ਬਦਲੇ ਗਏ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਂ ਕਹਿੰਦਾ ਹਾਂ ਕਿ ਮੈਨੂੰ ਜਿੱਥੇ ਲੈ ਕੇ ਜਾਣਾ ਹੋਵੇ, ਲੈ ਜਾਓ। ਮੇਰੇ 'ਤੇ ਵੀ ਬਹੁਤ ਕੁਝ ਕੀਤਾ ਗਿਆ, ਮੇਰੀ ਪਤਨੀ 'ਤੇ ਵੀ ਕੇਸ ਦਰਜ ਕੀਤੇ ਗਏ, ਮੇਰੇ 'ਤੇ ਵੀ ਸੈਂਕੜੇ ਪਰਚੇ ਦਰਜ ਹਨ। ਜਿਕਰਯੋਗ ਹੈ ਕਿ ਦੱਸ਼ ਦਈਏ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। FIR registered against sad leader bikram singh majithia publive-image -PTC News-
punjab bikram-majithia parkash-singh-badal punjab-drugs-case fir-akali-leader channi-sarkar
Advertisment

Stay updated with the latest news headlines.

Follow us:
Advertisment