ਮੁੱਖ ਖਬਰਾਂ

ਸਾਬਕਾ ਮੁੱਖ ਮੰਤਰੀ ਦੀ ਹਾਲਤ ਸਥਿਰ, ਸਿਹਤ 'ਚ ਹੋ ਰਿਹਾ ਸੁਧਾਰ: PGIMER

By Jasmeet Singh -- September 05, 2022 7:08 pm -- Updated:September 05, 2022 7:10 pm

ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਉਨ੍ਹਾਂ ਨੂੰ ਹਲਕੇ ਬੁਖ਼ਾਰ ਦੀ ਸ਼ਿਕਾਇਤ ਮਗਰੋਂ ਚੰਡੀਗੜ੍ਹ ਦੇ ਪੀਜੀਆਈ (PGIMER) ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਪੀਜੀਆਈ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ 'ਚ ਸੁਧਾਰ ਹੋ ਰਿਹਾ ਅਤੇ ਹੁਣ ਉਹ ਸਥਿਰ ਹਨ।


-PTC News

  • Share