Fri, Apr 19, 2024
Whatsapp

ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ

Written by  Jashan A -- April 14th 2019 10:05 AM
ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ

ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ

ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ,ਮੋਹਾਲੀ: ਪੰਜਾਬ ਦੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਹੋ ਗਿਆ ਹੈ। ਚੌਧਰੀ ਨੰਦ ਲਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਦਾਖਲ ਸਨ। ਉਹ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੌਧਰੀ ਨੰਦ ਲਾਲ 4 ਵਾਰ ਵਿਧਾਇਕ ਰਹਿ ਚੁੱਕੇ ਸਨ ਤੇ ਆਪਣੇ ਹਲਕੇ ਦੇ ਲੋਕਾਂ 'ਚ ਹਰਮਨ ਪਿਆਰੇ ਸਨ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਸੁਖਮੰਦਰਪਾਲ ਸਿੰਘ ਮਿੰਟਾ ਨੂੰ ਲੱਗਾ ਸਦਮਾ, ਮਾਤਾ ਸੁਖਮੀਤ ਕੌਰ ਕਾਹਲੋਂ ਦਾ ਹੋਇਆ ਦੇਹਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਦੋਹਾਂ ਆਗੂਆਂ ਨੇ ਆਖਿਆ ਕਿ ਚੌਧਰੀ ਨੰਦ ਲਾਲ ਪਾਰਟੀ ਦੇ ਮਿਹਨਤੀ, ਵਫ਼ਾਦਾਰ ਅਤੇ ਸਮਰਪਿਤ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਾਰਟੀ ਹੀ ਨਹੀਂ ਸਮੁਚੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। -PTC News


Top News view more...

Latest News view more...