ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ 'ਚ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ
ਚੰਡੀਗੜ੍ਹ : ਕਾਂਗਰਸ ਪਾਰਟੀ ਛੱਡ ਕੇ ‘ਪੰਜਾਬ ਲੋਕ ਕਾਂਗਰਸ ਪਾਰਟੀ’ ਬਣਾ ਕੇ 2022 ਦੀਆਂ ਚੋਣਾਂ ਦੀ ਤਿਆਰੀ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਸੈਕਟਰ-9 ਵਿੱਚ ਆਪਣੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਹੈ। ਦਫ਼ਤਰ ਦੀ ਸ਼ੁਰੂਆਤ ਤੋਂ ਬਾਅਦ ਕੈਪਟਨ ਅਧਿਕਾਰਤ ਤੌਰ 'ਤੇ ਰਾਜਨੀਤੀ 'ਚ ਆਪਣੀ ਸਰਗਰਮੀ ਵਧਾਉਣਗੇ।
[caption id="attachment_555696" align="aligncenter" width="300"] ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ 'ਚ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ[/caption]
ਹਾਲਾਂਕਿ ਦਫ਼ਤਰ ਦੇ ਉਦਘਾਟਨ ਮੌਕੇ ਕੈਪਟਨ ਨਾਲ ਕੋਈ ਵੱਡਾ ਚਿਹਰਾ ਨਜ਼ਰ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਇਹ ਦਫ਼ਤਰ 24 ਘੰਟੇ ਖੁੱਲ੍ਹਾ ਰਹੇਗਾ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਪਾਰਟੀ ਰੱਖਣ ਦਾ ਐਲਾਨ ਵੀ ਕੀਤਾ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਵਿਧਾਨ ਸਭਾ ਚੋਣਾਂ ਜਿੱਤਣਾ ਹੈ।
[caption id="attachment_555695" align="aligncenter" width="259"]
ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ 'ਚ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ[/caption]
ਕੈਪਟਨ ਦੇ ਦਾਅਵਿਆਂ ਦੇ ਉਲਟ ਹੁਣ ਤੱਕ ਕੋਈ ਵੀ ਵੱਡਾ ਚਿਹਰਾ ਕੈਪਟਨ ਨਾਲ ਖੜ੍ਹਾ ਨਜ਼ਰ ਨਹੀਂ ਆਇਆ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਹ ਭਾਜਪਾ ਅਤੇ ਢੀਂਡਸਾ ਦੀ ਮਦਦ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹਾ ਪੱਧਰ 'ਤੇ ਵੀ ਗਰੁੱਪ ਬਣਾ ਰਹੇ ਹਨ।
[caption id="attachment_555697" align="aligncenter" width="300"]
ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ 'ਚ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ[/caption]
ਦੱਸ ਦੇਈਏ ਕਿ ਕੈਪਟਨ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੀਟਿੰਗ ਕਰਨ ਜਾ ਰਹੇ ਹਨ। ਸ਼ਨੀਵਾਰ ਨੂੰ ਅਮਿਤ ਸ਼ਾਹ ਨੇ ਇਹ ਵੀ ਕਿਹਾ ਸੀ ਕਿ ਗਠਜੋੜ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ। ਇਸ ਤੋਂ ਪਹਿਲਾਂ ਕੈਪਟਨ ਅਤੇ ਅਮਿਤ ਸ਼ਾਹ ਦੀ ਮੀਟਿੰਗ 4 ਦਸੰਬਰ ਨੂੰ ਹੋਣੀ ਸੀ ਪਰ ਬਾਅਦ ਵਿੱਚ ਇਸ ਨੂੰ ਟਾਲ ਦਿੱਤਾ ਗਿਆ।
-PTCNews