Advertisment

ਸਾਬਕਾ CM ਓਮ ਪ੍ਰਕਾਸ਼ ਚੋਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Riya Bawa
Updated On
New Update
ਸਾਬਕਾ CM ਓਮ ਪ੍ਰਕਾਸ਼ ਚੋਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
publive-image
Advertisment
ਅੰਮ੍ਰਿਤਸਰ-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸੂਚਨਾ ਕੇਂਦਰ ਵਿਖੇ  ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ  ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ ਪ੍ਰਤੀ ਉਨ੍ਹਾਂ ਦੀ ਗਹਿਰੀ ਸ਼ਰਧਾ ਹੈ ਅਤੇ ਉਹ ਆਪਣੀ ਲੰਮੀ ਉਮਰ ਦੌਰਾਨ ਇਥੇ ਸੀਸ ਨਿਵਾਉਂਦੇ ਆ ਰਹੇ ਹਨ। publive-image ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਕਿਸਾਨੀ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ ਅਤੇ ਭਾਰਤ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ੇਲ੍ਹ ਵਿੱਚੋਂ ਬਾਹਰ ਆਉਣ ਮੌਕੇ ਉਹ ਕਿਸਾਨਾਂ ਕੋਲ ਗਏ ਹਨ ਅਤੇ ਅੱਜ ਵੀ ਉਨ੍ਹਾਂ ਦੀ ਹਮਾਇਤ ਕਰਦੇ ਹਨ। publive-image ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ  ਓਮ ਪ੍ਰਕਾਸ਼ ਚੋਟਾਲਾ ਦੇਸ਼ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ ਅਤੇ ਇਨ੍ਹਾਂ ਦੀ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਥਾਹ ਸ਼ਰਧਾ ਹੈ। ਉਨ੍ਹਾਂ ਚੋਟਾਲਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ।  ਓਮ ਪ੍ਰਕਾਸ਼ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਨਮਾਨ ਵਿਚ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਸਾਹਿਤ ਭੇਟ ਕੀਤਾ ਗਿਆ। publive-image publive-image -PTC News-
haryana sri-harmandir-sahib former-cm-om-prakash-chautala
Advertisment

Stay updated with the latest news headlines.

Follow us:
Advertisment