Mon, Apr 29, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ

Written by  Shanker Badra -- November 19th 2021 12:02 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਇਕ ਸਾਲ ਬਾਅਦ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸ਼ੁੱਕਰਵਾਰ ਨੂੰ ਸਵੇਰੇ ਇਸ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਗਤ ਕੀਤਾ ਹੈ। [caption id="attachment_550052" align="aligncenter" width="300"] ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ[/caption] ਸ.ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਮਹਾਨ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕਰਦਾ ਹਾਂ ਅਤੇ ਆਪਣੇ ਖੇਤਾਂ ਵਿੱਚ ਮਿਹਨਤ ਕਰਨ ਵਾਲੇ ਹਰ ਕਿਸਾਨ ਨੂੰ ਵਧਾਈ ਦਿੰਦਾ ਹਾਂ। ਇਸ ਜਿੱਤ ਨਾਲ ਵਿਸ਼ਵ ਭਰ ਦੇ ਸੰਘਰਸ਼ ਕਰ ਰਹੇ ਗਰੀਬਾਂ 'ਤੇ ਪ੍ਰਭਾਵ ਪਵੇਗਾ। [caption id="attachment_550054" align="aligncenter" width="300"] ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ[/caption] ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ ਅਤੇ ਕਿਸਾਨਾਂ ਦਾ ਸੰਘਰਸ਼ ਰੰਗ ਲਿਆਇਆ ਹੈ। ਇਸ ਦੇ ਨਾਲ ਹੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ’ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕੀ ਹੈ। ਉਨ੍ਹਾਂ ਕਿਹਾ ਕਿ ਆਖਿਰਕਾਰ ਕੇਂਦਰ ਸਰਕਾਰ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ। ‘ਸ਼ਹੀਦ ਕਿਸਾਨਾਂ ਨੂੰ ਨਮਨ ਕਰਦਾ ਹਾਂ, ਉਨ੍ਹਾਂ ਦਾ ਨਾਂਅ ਇਤਿਹਾਸ ‘ਚ ਲਿਖਿਆ ਜਾਵੇਗਾ। [caption id="attachment_550051" align="aligncenter" width="300"] ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ[/caption] ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਜੈਅੰਤੀ 'ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ। [caption id="attachment_550055" align="aligncenter" width="275"] ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ[/caption] ਦੱਸਣਯੋਗ ਹੈ ਕਿ ਯੂਪੀ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸ਼ਾਹਜਹਾਨਪੁਰ, ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ) 'ਤੇ ਲਗਭਗ ਪਿਛਲੇ ਇੱਕ ਸਾਲ ਤੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਪ੍ਰਦਰਸ਼ਨਕਾਰੀ 26 ਨਵੰਬਰ 2020 ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ। -PTCNews


Top News view more...

Latest News view more...