ਪੰਜਾਬ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰੁਟੀਨ ਜਾਂਚ ਲਈ PGI ਕਰਵਾਇਆ ਭਰਤੀ

By Riya Bawa -- September 04, 2022 12:21 pm -- Updated:September 04, 2022 12:25 pm

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰੁਟੀਨ ਜਾਂਚ ਲਈ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਹਨਾਂ ਨੂੰ ਪਿਛਲੇ 2-3 ਦਿਨਾਂ ਤੋਂ ਹਲਕਾ ਬੁਖਾਰ ਸੀ। ਇਸ ਤੋਂ ਪਹਿਲਾਂ ਵੀ ਉਹ ਆਪਣੀ ਸਿਹਤ ਦੀ ਜਾਂਚ ਕਰਵਾ ਚੁੱਕੇ ਹਨ। ਪੀਜੀਆਈ ਵਿੱਚ ਉਹਨਾਂ ਦੇ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।

ParkashSinghBadal

ਦੱਸ ਦੇਈਏ ਕਿ ਕੂਝ ਸਮੇਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਹੋਇਆ ਸੀ। ਜਨਵਰੀ ਵਿੱਚ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਏ ਸਨ। ਇੱਥੇ ਉਹਨਾਂ ਦੀ ਕੋਵਿਡ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਹਾਲਾਂਕਿ, ਬਾਅਦ ਵਿੱਚ ਉਹ ਇਸ ਤੋਂ ਠੀਕ ਹੋ ਗਏ ਸਨ। ਇਸ ਤੋਂ ਬਾਅਦ ਪਹਿਲਾਂ ਮੁਹਾਲੀ ਅਤੇ ਪੀਜੀਆਈ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਚੁੱਕੀ ਹੈ।

Golden Temple sacrilege incident: Too shocking and painful, says Parkash Singh Badal

ਇਹ ਵੀ ਪੜ੍ਹੋ: ਨਸ਼ੇ 'ਤੇ ਕਾਬੂ ਪਾਉਣ 'ਚ ਅਸਫਲ ਰਹੀ ਪੰਜਾਬ ਸਰਕਾਰ: ਜਸਵੀਰ ਸਿੰਘ ਗੜ੍ਹੀ

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਜੀਵਨ ਦੀ ਸ਼ੁਰੂਆਤ 1970 ਤੋਂ ਸ਼ੁਰੂ ਹੋਈ ਸੀ, ਉਹ 1970 ਤੋਂ 1971 ਤੱਕ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।

PTC News-Latest Punjabi news

ਇਸ ਤੋਂ ਬਾਅਦ ਉਹ 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਵਿੱਚ ਸਭ ਤੋਂ ਵੱਧ ਸਮਾਂ ਮੁੱਖ ਮੰਤਰੀ ਰਹੇ ਹਨ। ਦਹਾਕਿਆਂ ਤੋਂ ਉਹ ਪਾਰਟੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ।

-PTC News

  • Share