ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅਕਾਲੀ ਦਲ ‘ਚ ਹੋਏ ਸ਼ਾਮਿਲ

Former Congress district president Manjit Singh Ghasitpur from Tarn Taran joined the SAD
ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅਕਾਲੀ ਦਲ 'ਚ ਹੋਏ ਸ਼ਾਮਿਲ

ਤਰਨਤਾਰਨ : ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਇਸ ਦੌਰਾਨ ਮਨਜੀਤ ਸਿੰਘ ਘਸੀਟਪੁਰਾ ਨੂੰ ਅਕਾਲੀ ਦਲ ‘ਚ ਸ਼ਾਮਿਲ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ  ਉਚੇਚੇ ਤੌਰ ‘ਤੇ ਪਿੰਡ ਘਸੀਟਪੁਰਾ ਵਿਖੇ ਪਹੁੰਚੇ ਸਨ।

ਪੜ੍ਹੋ ਹੋਰ ਖ਼ਬਰਾਂ : ਦੇਸ਼ ‘ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, AIIMS ਦੇ ਡਾ. ਗੁਲੇਰੀਆ ਨੂੰ ਲੱਗਾ ਪਹਿਲਾ ਟੀਕਾ

Former Congress district president Manjit Singh Ghasitpur from Tarn Taran joined the SAD
ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅਕਾਲੀ ਦਲ ‘ਚ ਹੋਏ ਸ਼ਾਮਿਲ

ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਘਸੀਟਪੁਰਾ ਅੱਜ ਹਜਾਰਾਂ ਸਮਰਥਕਾਂ ਨਾਲ ਅਕਾਲੀ ਦਲ ‘ਚ ਸ਼ਾਮਿਲ ਹਨ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸਿਰੋਪਾਓ ਪਾ ਕੇ ਪਾਰਟੀ ‘ਚ ਸ਼ਾਮਿਲ ਕੀਤਾ ਹੈ। ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ 2007 ‘ਚ ਕਾਂਗਰਸ ਪਾਰਟੀ ਦੀ ਟਿਕਟ ਤੋਂ ਤਰਨਤਾਰਨ ਤੋਂ ਵਿਧਾਨ ਸਭਾ ਚੋਣ ਲੜੀ ਸੀ। 2 ਪੀੜੀਆਂ ਤੋਂ ਕਾਂਗਰਸ ਨਾਲ ਜੁੜੇ ਘਸੀਟਪੁਰਾ ਪਰਿਵਾਰ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

Former Congress district president Manjit Singh Ghasitpur from Tarn Taran joined the SAD
ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅਕਾਲੀ ਦਲ ‘ਚ ਹੋਏ ਸ਼ਾਮਿਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਹੁਣ ਸਰਮਾਏਦਾਰਾਂ ਦੀ ਪਾਰਟੀ  ਬਣ ਕੇ ਰਹਿ ਗਈ ਹੈ। ਕਾਂਗਰਸ ਨੇ 4 ਸਾਲਾਂ ‘ਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ, ਵਿਕਾਸ, ਪੰਜਾਬੀਅਤ ਦੀ ਗੱਲ ਕੀਤੀ ਹੈ। ਅੰਮ੍ਰਿਤਸਰ ਦਾ ਵਿਕਾਸ ਅਕਾਲੀ ਦਲ ਦੀ ਕਾਰਗੁਜ਼ਾਰੀ ਦਾ ਪ੍ਰਤੱਖ ਪ੍ਰਮਾਣ ਹੈ। ਪੰਜਾਬ ਅਤੇ ਪੰਜਾਬੀਅਤ ਦੀ ਸਿਰਫ ਅਕਾਲੀ ਦਲ ਕਰ ਸਕਦਾ ਹੈ।

Former Congress district president Manjit Singh Ghasitpur from Tarn Taran joined the SAD
ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅਕਾਲੀ ਦਲ ‘ਚ ਹੋਏ ਸ਼ਾਮਿਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਨਜੀਤ ਸਿੰਘ ਘਸੀਟਪੁਰਾ ਦੇ ਆਉਣ ਨਾਲ ਜ਼ਿਲ੍ਹਾ ਤਰਨਾਤਰਨ ਖਾਸ ਕਰਕੇ ਖਡੂਰ ਸਾਹਿਬ ‘ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਨੇ ਅਨੇਕਾਂ ਸੰਘਰਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ  ਭਾਖੜਾ ਡੈਮ ਛੱਡ ਕੇ ਬਾਕੀ ਸਾਰੇ ਡੈਮ ਬਾਦਲ ਸਰਕਾਰ ਵੇਲੇ ਬਣਾਏ ਗਏ ਹਨ। 85 ਪ੍ਰਤੀਸ਼ਤ ਕੱਸੀਆਂ ਅਕਾਲੀ ਦਲ ਦੀ ਸਰਕਾਰਾਂ ਵੇਲੇ ਬਣੀਆਂ ਹਨ। ਸੁਖਬੀਰ ਨੇ ਕਿਹਾ ਦਾਣਾ ਮੰਡੀਆਂ ਬਾਦਲ ਸਰਕਾਰ ਦੀ ਦੇਣ ਹੈ।

ਪੜ੍ਹੋ ਹੋਰ ਖ਼ਬਰਾਂ :ਭਾਰਤ ਦੇ ਇਸ ਵਿਅਕਤੀ ਨੂੰ ਸਭ ਤੋਂ ਪਹਿਲਾਂ ਲੱਗਾ ਕੋਰੋਨਾ ਦਾ ਟੀਕਾ , ਜਾਣੋਂ ਕੌਣ ਹੈ ਇਹ ਸ਼ਖਸ

Former Congress district president Manjit Singh Ghasitpur from Tarn Taran joined the SAD
ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਅਕਾਲੀ ਦਲ ‘ਚ ਹੋਏ ਸ਼ਾਮਿਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਮ.ਐਸ.ਪੀ ਲਾਗੂ ਕਰਵਾਉਣ ‘ਚ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਟਿਊਬਵੈੱਲ ਮੁਫ਼ਤ ਕਰਨ ਦਾ ਫੈਸਲਾ ਅਕਾਲੀ ਦਲ ਦੀ ਸਰਕਾਰ ਵੇਲੇ ਕੀਤਾ ਗਿਆ ਹੈ। ਅਕਾਲੀ ਦਲ ਦੀ ਸਰਕਾਰ ਵੇਲੇ 7500 ਕਰੋੜ ਦੀ ਬਿਜਲੀ ਕਿਸਾਨਾਂ ਨੂੰ ਮੁਫ਼ਤ ਦਿੱਤੀ ਗਈ ਹੈ। ਬਿਕਰਮ ਸਿੰਘ ਮਜੀਠੀਆ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਅਵਾਜ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਾਰੇ ਪੰਜਾਬ ਨੂੰ ਮੰਡੀ ਐਲਾਨਣ ਦੀ ਮੰਗ ਕੀਤੀ ਹੈ।
-PTCNews