Mon, Dec 22, 2025
Whatsapp

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ

Reported by:  PTC News Desk  Edited by:  Riya Bawa -- August 04th 2022 01:28 PM -- Updated: August 04th 2022 04:43 PM
ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ

ਹਰਿਆਣਾ: ਸਾਬਕਾ ਕਾਂਗਰਸੀ ਆਗੂ ਕੁਲਦੀਪ ਬਿਸ਼ਨੋਈ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਉਹ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਦੀ ਮੌਜੂਦਗੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਸ਼ਾਮਲ ਹੋਏ। ਕੁਲਦੀਪ ਬਿਸ਼ਨੋਈ ਨੇ ਬੀਤੇ ਦਿਨੀ ਹੀ ਹਰਿਆਣਾ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਦੱਸ ਦੇਈਏ ਕਿ ਕੁਲਦੀਪ ਬਿਸ਼ਨੋਈ ਆਦਮਪੁਰ ਵਿਧਾਨ ਸਭਾ ਤੋਂ ਵਿਧਾਇਕ ਸਨ। ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ ਇਸ ਮੌਕੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਮੈਂ ਦੋਵਾਂ ਦਾ ਸਵਾਗਤ ਕਰਦਾ ਹਾਂ। ਕੁਲਦੀਪ ਬਿਸ਼ਨੋਈ ਨੇ ਹਰਿਆਣਾ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪਹਿਲਾਂ ਹੀ ਆਪਣੀ ਇੱਛਾ ਜ਼ਾਹਰ ਕੀਤੀ ਸੀ ਕਿ ਉਨ੍ਹਾਂ ਨੂੰ ਇਕੱਠੇ ਜਾਣਾ ਚਾਹੀਦਾ ਹੈ। ਸਾਡੀਆਂ ਪਾਰਟੀਆਂ ਨੇ ਮਿਲ ਕੇ ਚੋਣਾਂ ਲੜੀਆਂ। ਉਮੀਦ ਹੈ ਕਿ ਹੁਣ ਕੁਲਦੀਪ ਸਾਡੇ ਨਾਲ ਭਾਜਪਾ ਦਾ ਵਿਕਾਸ ਕਰਨਗੇ।

Koo App
राष्ट्रवादी विचारधारा, सुशासन और सबका साथ, सबका विकास की @BJP4India की नीतियों से प्रभावित पूर्व विधायक श्री कुलदीप बिश्नोई जी व श्रीमती रेणुका बिश्नोई जी ने भाजपा परिवार में आस्था जताई है। मैं उनका और उनके सभी समर्थकों का पार्टी में हार्दिक स्वागत करता हूँ। नए हरियाणा के निर्माण में आप दोनों निश्चित ही अपना महत्वपूर्ण योगदान देंगे। - Manohar Lal (@manoharlalbjp) 4 Aug 2022
ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਕੱਲ੍ਹ ਹੀ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ ਸੀ। ਬੁੱਧਵਾਰ ਨੂੰ ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਕੁਲਦੀਪ ਬਿਸ਼ਨੋਈ ਨੇ ਕਿਹਾ ਕਿ ਭਾਜਪਾ ਅਤੇ ਮੇਰਾ ਚੋਲੀ ਦਾਮਨ ਦਾ ਸਾਥ ਹੈ। ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ 'ਤੇ ਜੋ ਭਰੋਸਾ ਦਿਖਾਇਆ ਹੈ, ਉਸ ਨੂੰ ਪੂਰਾ ਕਰਾਂਗਾ। ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ   ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਲਵਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਪਿੰਡ 'ਚ ਖੁਸ਼ੀ ਦੀ ਲਹਿਰ ਗੌਰਤਲਬ ਹੈ ਕਿ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਸਾਂਸਦ ਰਹਿ ਚੁੱਕੇ ਬਿਸ਼ਨੋਈ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਸਨ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿਚ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਵਜੋਂ ਨਿਯੁਕਤੀ ਨਾ ਕੀਤੇ ਜਾਣ ਤੋਂ ਬਾਅਦ ਬਾਗੀ ਰੁਖ਼ ਅਪਣਾ ਲਿਆ ਸੀ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਭਜਨ ਲਾਲ ਦੇ ਛੋਟੇ ਪੁੱਤਰ ਕੁਲਦੀਪ ਬਿਸ਼ਨੋਈ ਨੇ ਦੂਜੀ ਵਾਰ ਕਾਂਗਰਸ ਨਾਲੋਂ ਨਾਤਾ ਤੋੜ ਲਿਆ ਹੈ। ਉਹ ਕਰੀਬ ਛੇ ਸਾਲ ਪਹਿਲਾਂ ਪਾਰਟੀ ਨਾਲੋਂ ਵੱਖ ਹੋ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਕੁਲਦੀਪ ਬਿਸ਼ਨੋਈ ਨੇ 2019 'ਚ ਹਰਿਆਣਾ 'ਚ ਆਦਮਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ ਅਤੇ ਭਾਜਪਾ ਦੀ ਉਮੀਦਵਾਰ ਸੋਨਾਲੀ ਫੋਗਾਟ ਨੂੰ ਹਰਾਇਆ ਸੀ।   -PTC News

Top News view more...

Latest News view more...

PTC NETWORK
PTC NETWORK