ਸਾਬਕਾ ਕ੍ਰਿਕਟਰ ਹਰਭਜਨ ਸਿੰਘ 'ਆਪ' ਵੱਲੋਂ ਰਾਜ ਸਭਾ ਮੈਂਬਰ ਹੋ ਸਕਦੇ ਹਨ
ਜਲੰਧਰ, 17 ਮਾਰਚ: ਆਮ ਆਦਮੀ ਪਾਰਟੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਭੇਜ ਸਕਦੀ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਭਜਨ ਸਿੰਘ ਨੂੰ ਰਾਜ ਸਭਾ ਸੀਟ ਦੇਣ ਦਾ ਪ੍ਰਸਤਾਵ ਰੱਖਿਆ ਪਰ ਇਸਦੀ ਹੁਣ ਤੱਕ ਅਧਿਕਾਰਤ ਤੌਰ 'ਤੇ ਕੋਈ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: Holi 2022: ਜਾਣੋ ਕਿਸ ਦਿਨ ਹੈ ਹੋਲੀ ? ਕੀ ਹੈ ਇਸ ਦੀ ਕਥਾ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਚਾਹੁੰਦੇ ਹਨ ਅਤੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਬਣਾਉਣ ਦਾ ਵਾਅਦਾ ਕੀਤਾ ਸੀ। ਦੂਜੇ ਪਾਸੇ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਹਰਭਜਨ ਸਿੰਘ ਨਾਲ ਵੀ ਉਨ੍ਹਾਂ ਦੇ ਚੰਗੇ ਸਬੰਧ ਹਨ।
ਪੰਜਾਬ ਵਿੱਚ ਪੰਜ ਰਾਜ ਸਭਾ ਮੈਂਬਰਾਂ ਦੀ ਚੋਣ ਲਈ 14 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਭੇਜੇ ਜਾਣ ਵਾਲੇ ਮੈਂਬਰਾਂ ਨੂੰ 21 ਮਾਰਚ ਤੱਕ ਨਾਮਜ਼ਦਗੀਆਂ ਦਾਖ਼ਲ ਕਰਨੀਆਂ ਹਨ। ਅਜਿਹੇ ਵਿੱਚ ਹੁਣ ਪਾਰਟੀ ਕੋਲ ਰਾਜ ਸਭਾ ਵਿੱਚ ਨਾਮਜ਼ਦਗੀ ਭੇਜਣ ਲਈ ਮਹਿਜ਼ 5 ਦਿਨ ਬਚੇ ਹਨ। ਵਿਧਾਨ ਸਭਾ ਚੋਣਾਂ 'ਚ 'ਆਪ' ਨੇ 117 ਸੀਟਾਂ 'ਚੋਂ 92 ਸੀਟਾਂ 'ਤੇ ਜਿੱਤ ਹਾਸਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅਜਿਹੇ 'ਚ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਹੀ ਮੈਂਬਰ ਰਾਜ ਸਭਾ ਲਈ ਚੁਣੇ ਜਾਣਾ ਤੈਅ ਹੈ।
ਇਹ ਵੀ ਪੜ੍ਹੋ: Holi 2022 : ਰੰਗਾਂ ਦੇ ਤਿਉਹਾਰ ਵਾਲੇ ਦਿਨ ਲੋਕ ਇਹ ਪਕਵਾਨ ਕਰਦੇ ਹਨ ਪਸੰਦ
ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਦੋ ਵਾਰ ਵੋਟਿੰਗ ਹੋਵੇਗੀ। ਪਹਿਲਾਂ ਤਿੰਨ ਸੀਟਾਂ ਲਈ ਅਤੇ ਫਿਰ ਦੋ ਸੀਟਾਂ ਲਈ ਵੋਟਿੰਗ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਬਾਅਦ ਸਾਰੇ ਵਿਧਾਇਕ 31 ਮਾਰਚ ਨੂੰ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਵੋਟ ਪਾ ਸਕਦੇ ਹਨ।
-PTC News