Advertisment

ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੁਣੀਆਂ ਮੰਡੀਆਂ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ

author-image
Shanker Badra
New Update
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੁਣੀਆਂ ਮੰਡੀਆਂ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ
Advertisment
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੁਣੀਆਂ ਮੰਡੀਆਂ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ:ਬਰਨਾਲਾ : ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਸੂਬੇ ਦਾ ਕਿਸਾਨ ਅੱਜ ਅਨਾਜ ਮੰਡੀਆਂ 'ਚ ਰੁੱਲ ਰਿਹਾ ਹੈ ਕਿਉਂਕਿ 20 ਦਿਨਾਂ ਤੋਂ ਕਿਸਾਨ ਆਪਣੀ ਝੋਨੇ ਦੀ ਫ਼ਸਲ ਲੈ ਕੇ ਖੱਜਲ ਖ਼ੁਆਰ ਹੋ ਰਹੇ ਹਨ।ਇਸ ਸਬੰਧੀ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਰਨਾਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ।ਸੁਖਬੀਰ ਬਾਦਲ ਵੱਲੋਂ ਅੱਜ ਕਸਬਾ ਤਪਾ ਅਤੇ ਪੱਖੋ ਕਲਾ ਦੀਆਂ ਮੰਡੀਆਂ ਵਿੱਚ ਦੌਰਾ ਕਰਕੇ ਮੰਡੀ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸਕਿਲਾਂ ਬਾਰੇ ਪੁੱਛਿਆ ਅਤੇ ਕਿਸਾਨਾਂ ਦੀਆਂ ਮੁਸਕਿਲਾਂ ਨੂੰ ਜਲਦ ਹੀ ਦੂਰ ਕਰਨ ਦਾ ਭਰੋਸਾ ਵੀ ਦਵਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਤਪਾ ਦੀ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਹਰ ਪੱਖ ਤੋਂ ਫ਼ੇਲ੍ਹ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੀ ਪਈ ਫ਼ਸਲ ਦੀ ਕੋਈ ਪ੍ਰਵਾਹ ਨਹੀਂ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਨਹੀਂ ਸਗੋਂ ਪਹਾੜਾਂ 'ਚ ਵੱਧ ਰਹਿੰਦੇ ਹਨ। ਸੁਖਬੀਰ ਬਾਦਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬਿਜਲੀ ਦੀ ਬਚਤ ਕਰਨ ਲਈ ਪਹਿਲਾ ਕਿਸਾਨਾਂ ਤੋਂ ਝੋਨੇ ਦੀ ਬਿਜਾਈ ਲੇਟ ਕਰਵਾਈ ਅਤੇ ਹੁਣ ਮੰਡੀਆਂ ਵਿੱਚ ਕਿਸਾਨਾਂ ਦੇ ਦੁੱਖ ਸੁਣਨ ਲਈ ਸਰਕਾਰ ਦੀ ਕੋਈ ਵੀ ਨੁਮਾਇੰਦਾ ਮੰਡੀਆ ਵਿੱਚ ਨਹੀਂ ਆ ਰਿਹਾ। ਝੋਨੇ ਦੀ ਬਿਜਾਈ ਦੇਰੀ ਨਾਲ ਕਰਨ ਕਰਕੇ ਕਿਸਾਨੀ ਦੀ ਫਸਲ ਦਾ ਝਾੜ ਘਟਿਆ ਹੈ ਅਤੇ ਹੁਣ ਮੋਸਚਰ ਵਧਣ ਕਾਰਨ ਕਿਸਾਨਾਂ ਦੇ ਝੋਨੇ ਦੀ ਖਰੀਦ ਨਾ ਹੋਣ ਲਈ ਵੀ ਕੈਪਟਨ ਸਰਕਾਰ ਜਿੰਮੇਵਾਰ ਹੈ।ਉਨ੍ਹਾਂ ਨੇ ਮੰਡੀਆ ਵਿੱਚ ਕਿਸਾਨਾਂ ਤੋਂ ਖਰੀਦ ਸਮੇਂ ਕੱਟੀ ਜਾਂਦੀ ਝੋਨੇ ਦੀ ਕਾਟ ਦੀ ਵੀ ਨਿਖੇਧੀ ਕੀਤੀ ਅਤੇ ਕਿਸਾਨਾਂ ਦੀਆਂ ਸਮੱਸਿਆਂ ਦੇ ਹੱਲ ਲਈ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਉਪਰ ਬਣੀ ਇਕ ਡਾਕੂਮੈਂਟੀ ਵਿੱਚ ਸੰਤ ਸਿਪਾਹੀ ਕਹੇ ਜਾਣ ਸਬੰਧੀ ਕਿਹਾ ਕਿ ਇਹ ਮਸਲਾ ਉਹਨਾਂ ਦੇ ਧਿਆਨ ਵਿੱਚ ਨਹੀਂ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਅਤੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment