Fri, Apr 19, 2024
Whatsapp

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ

Written by  Shanker Badra -- October 29th 2020 01:01 PM
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ:ਅਹਿਮਦਾਬਾਦ : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੇ ਦਿੱਗਜ ਨੇਤਾ ਕੇਸ਼ੂਭਾਈ ਪਟੇਲ (KeshuBhai Patel) ਦਾ ਅੱਜ ਯਾਨੀ ਕਿ ਵੀਰਵਾਰ ਨੂੰ ਦਿਹਾਂਤ ਹੋ ਗਿਆ ਹੈ। ਕੇਸ਼ੁਭਾਈ ਪਟੇਲ 92 ਸਾਲ ਦੇ ਸਨ। ਜਾਣਕਾਰੀ ਅਨੁਸਾਰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਅੱਜ ਸਵੇਰੇ ਉਨ੍ਹਾਂ ਨੂੰ ਅਹਿਮਦਾਬਾਦ ਦੇ ਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਕਿ ਉਨ੍ਹਾਂ ਨੇ ਆਖ਼ਰੀ ਸਾਹ ਲਏ ਹਨ। [caption id="attachment_444596" align="aligncenter" width="275"]Former Gujarat chief minister Keshubhai Patel today passes away at 92 ਗੁਜਰਾਤ ਦੇ ਸਾਬਕਾ ਮੁੱਖ ਮੰਤਰੀਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ[/caption] ਇਹ ਵੀ ਪੜ੍ਹੋ :ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਦੱਸਣਯੋਗ ਹੈ ਕਿ ਪਟੇਲ ਨੇ ਸਾਲ 2014 ਵਿਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਕੇਸ਼ੂਭਾਈ ਨੂੰ ਹਾਲ ਹੀ ਵਿੱਚ 30 ਸਤੰਬਰ ਨੂੰ ਸੋਮਨਾਥ ਮੰਦਰ ਟਰੱਸਟ ਦਾ ਦੁਬਾਰਾ ਪ੍ਰਧਾਨ ਬਣਾਇਆ ਗਿਆ ਸੀ। ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਸੀ। [caption id="attachment_444594" align="aligncenter" width="259"]Former Gujarat chief minister Keshubhai Patel today passes away at 92 ਗੁਜਰਾਤ ਦੇ ਸਾਬਕਾ ਮੁੱਖ ਮੰਤਰੀਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ[/caption] ਜ਼ਿਕਰਯੋਗ ਹੈ ਕਿ ਕੇਸ਼ੂ ਭਾਈਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1995 ਤੋਂ 1998 'ਚ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਪਰ 2001 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ ਹੈ। ਇਹ ਵੀ ਪੜ੍ਹੋ :GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ [caption id="attachment_444595" align="aligncenter" width="300"]Former Gujarat chief minister Keshubhai Patel today passes away at 92 ਗੁਜਰਾਤ ਦੇ ਸਾਬਕਾ ਮੁੱਖ ਮੰਤਰੀਕੇਸ਼ੁਭਾਈ ਪਟੇਲ ਦਾ 92 ਸਾਲ ਦੀ ਉਮਰ 'ਚ ਹੋਇਆ ਦਿਹਾਂਤ[/caption] ਕੇਸ਼ੂਭਾਈ ਪਟੇਲ ਰਾਜਨੀਤਿਕ ਕਾਰਨਾਂ ਕਰਕੇ  ਦੋਵੇਂ ਵਾਰ ਮੁੱਖ ਮੰਤਰੀ ਦਾ ਕਾਰਜਕਾਲ ਪੂਰਾ ਨਹੀਂ ਕਰ ਸਕੇ। 2001 ਵਿੱਚ ਉਨ੍ਹਾਂ ਦੀ ਜਗ੍ਹਾ 'ਤੇ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਮੋਦੀ ਉਨ੍ਹਾਂ ਨੂੰ ਆਪਣਾ ਰਾਜਨੀਤਿਕ ਗੁਰੂ ਵੀ ਮੰਨਦੇ ਹਨ। ਪ੍ਰਧਾਨ ਮੰਤਰੀ ਬਣਨ 'ਤੇ ਉਨ੍ਹਾਂ ਇਹ ਵੀ ਕਿਹਾ ਕਿ ਰਾਜ ਦੀ ਅਸਲ ਕਮਾਂਡ ਕੇਸ਼ੂਭਾਈ ਦੇ ਹੱਥ ਵਿਚ ਹੈ। ਉਹ ਭਾਜਪਾ ਦਾ ਰੱਥ ਤੋਰਨ ਵਾਲੇ ਸਾਰਥੀ ਹਨ। -PTCNews


Top News view more...

Latest News view more...