ਮੁੱਖ ਖਬਰਾਂ

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

By Ravinder Singh -- May 27, 2022 9:57 am -- Updated:May 27, 2022 9:59 am

ਚੰਡੀਗੜ੍ਹ : ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਕਰੀਬ 10.30 ਵਜੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਸਿੰਗਲਾ ਦੇ ਤਿੰਨ ਦਿਨ ਦੇ ਰਿਮਾਂਡ ਉਤੇ ਟੈਂਡਰ ਰਿਕਾਰਡ ਇਕੱਠਾ ਕੀਤਾ ਹੈ। ਪੁਲਿਸ ਸਿੰਗਲਾ ਦੇ ਭਤੀਜੇ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ਜਾਂਚ ਦੌਰਾਨ ਓਐਸਡੀ ਪ੍ਰਦੀਪ ਬਾਂਸਲ ਤੋਂ ਇਲਾਵਾ ਤਿੰਨ ਹੋਰ ਨਾਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਮਾਨਸਾ ਦੇ ਰਹਿਣ ਵਾਲੇ ਦੋ ਵਿਅਕਤੀ ਵਿਸ਼ਾਲ ਉਰਫ ਲਵੀ ਅਤੇ ਜੋਗੇਸ਼ ਕੁਮਾਰ ਸ਼ਾਮਲ ਹਨ। ਇਹ ਦੋਵੇਂ ਅਣਅਧਿਕਾਰਤ ਢੰਗ ਨਾਲ ਸਿੰਗਲਾ ਦੇ ਨਿੱਜੀ ਸਾਥੀਆਂ ਵਜੋਂ ਕੰਮ ਕਰ ਰਹੇ ਸਨ। ਜਦਕਿ ਵਿਸ਼ਾਲ ਕੀਟਨਾਸ਼ਕ ਦਾ ਡੀਲਰ ਹੈ। ਇਸ ਦੇ ਨਾਲ ਹੀ ਕੁਮਾਰ ਇੱਟਾਂ ਦੇ ਭੱਠੇ ਦਾ ਮਾਲਕ ਹੈ। ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਦੋਵੇਂ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੇ ਤਬਾਦਲੇ ਦੀ ਦੇਖ-ਰੇਖ ਕਰਦੇ ਸਨ।

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਸੀ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਸੀ।  ਅੱਜ ਬਾਅਦ ਦੁਪਹਿਰ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਕਿ ਅਦਾਲਤ ਨੇ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ।

ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ।

ਇਹ ਵੀ ਪੜ੍ਹੋ : ਭਗਵੰਤ ਮਾਨ ਨੂੰ ਦਿੱਲੀ 'ਚ ਐਮਪੀ ਵਜੋਂ ਅਲਾਟ ਹੋਈ ਰਿਹਾਇਸ਼ ਖ਼ਾਲੀ ਕਰਵਾਉਣ ਦੀ ਕਵਾਇਦ ਸ਼ੁਰੂ

 

  • Share