Fri, Apr 26, 2024
Whatsapp

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

Written by  Ravinder Singh -- June 10th 2022 10:01 AM
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫੜੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਵੱਡੀ ਕਾਰਵਾਈ ਕੀਤੀ ਸੀ। ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾ ਦਿੱਤਾ ਸੀ।ਇਸ ਦੌਰਾਨ ਸਿੰਗਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਅਦਾਲਤ ਨੇ ਵਿਜੈ ਸਿੰਗਲਾ ਨੂੰ 27 ਮਈ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੁਲਿਸ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਲਾ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਕੋਲ ਇਸ ਦੇ ਸਬੂਤ ਹਨ। ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਤੋਂ ਠੇਕੇ 'ਤੇ ਇਕ ਫੀ਼ਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਇਸ ਦੇ ਨਾਲ ਹੀ ਸਰਕਾਰ ਨੇ ਸਿੰਗਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਸੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਆਪਣੇ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਸੀ, ਉਥੇ ਹੀ ਥਾਣਾ ਫੇਜ਼ ਅੱਠ ਮੁਹਾਲੀ ਦੀ ਪੁਲਿਸ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਗ੍ਰਿਫਤਾਰ ਕਰ ਲਿਆ ਸੀ। ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ  


Top News view more...

Latest News view more...