Advertisment

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹੋਇਆ ਦੇੇਹਾਂਤ, ਕਾਫ਼ੀ ਲੰਬੇ ਸਮੇਂ ਤੋਂ ਸਨ ਬਿਮਾਰ

author-image
Shanker Badra
Updated On
New Update
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹੋਇਆ ਦੇੇਹਾਂਤ, ਕਾਫ਼ੀ ਲੰਬੇ ਸਮੇਂ ਤੋਂ ਸਨ ਬਿਮਾਰ
Advertisment
publive-image ਸ਼ਿਮਲਾ : ਹਿਮਾਚਲ ਪ੍ਰਦੇਸ਼ (
Advertisment
Himachal Pradesh ) ਦੇ 6 ਵਾਰ ਮੁੱਖ ਮੰਤਰੀ ਰਹੇ ਅਤੇ ਕਾਂਗਰਸ ਦੇ ਦਿੱਗਜ਼ ਨੇਤਾ ਵੀਰਭੱਦਰ ਸਿੰਘ (Virbhadra Singh) ਦਾ ਅੱਜ ਸਵੇਰੇ 3.40 ਮਿੰਟ 'ਤੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ (IGMC) ਹਸਪਤਾਲ ਵਿਚ ਆਖ਼ਰੀ ਸਾਹ ਲਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਹ 87 ਸਾਲ ਦੇ ਸਨ। ਸੀਨੀਅਰ ਕਾਂਗਰਸੀ ਨੇਤਾ ਦੀ ਮੌਤ (
Advertisment
Virbhadra Singh Dies )ਕਾਰਨ ਰਾਜ ਵਿੱਚ ਸੋਗ ਦੀ ਲਹਿਰ ਹੈ। publive-image ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹੋਇਆ ਦੇੇਹਾਂਤ, ਕਾਫ਼ੀ ਲੰਬੇ ਸਮੇਂ ਤੋਂ ਸਨ ਬਿਮਾਰ ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਦੇ ਸੀਨੀਅਰ ਡਾਕਟਰ ਡਾ. ਜਨਕ ਰਾਜ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸੋੋਮਵਾਰ ਨੂੰ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਹਲਕਾ ਇੰਫੈਕਸ਼ਨ ਸੀ। ਹਾਲਾਂਕਿ ਆਕਸੀਜਨ ਲੈਵਲ ਤੋਂ ਲੈ ਕੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਸਨ।
Advertisment
publive-image ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹੋਇਆ ਦੇੇਹਾਂਤ, ਕਾਫ਼ੀ ਲੰਬੇ ਸਮੇਂ ਤੋਂ ਸਨ ਬਿਮਾਰ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪਾਜ਼ੀਟਿਵ ਆਉਣ 'ਤੇ ਉਨ੍ਹਾਂ ਦਾ ਆਈਜੀਐਮਸੀ (IGMC) ਸ਼ਿਮਲਾ ਵਿਖੇ ਇਲਾਜ ਚੱਲ ਰਿਹਾ ਸੀ। ਉਹ ਤਕਰੀਬਨ ਢਾਈ ਮਹੀਨਿਆਂ ਤੋਂ ਆਈਜੀਐਮਸੀ ਵਿੱਚ ਦਾਖਲ ਰਹੇ। ਸੋਮਵਾਰ ਨੂੰ ਉਸਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਦਾਖਲ ਕਰਵਾਇਆ, ਜਦੋਂ ਉਹ ਬੇਹੋਸ਼ੀ ਦੀ ਹਾਲਤ' ਚ ਇਥੇ ਇਲਾਜ ਅਧੀਨ ਸੀ ਪਰ ਵੀਰਵਾਰ ਸਵੇਰੇ 3:40 ਵਜੇ ਉਨ੍ਹਾਂ ਮੌਤ ਹੋ ਗਈ। publive-image ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹੋਇਆ ਦੇੇਹਾਂਤ, ਕਾਫ਼ੀ ਲੰਬੇ ਸਮੇਂ ਤੋਂ ਸਨ ਬਿਮਾਰ ਦੱਸਣਯੋਗ ਹੈ ਕਿ ਵੀਰਭੱਦਰ ਸਿੰਘ ਦਾ ਜਨਮ 23 ਜੂਨ 1934 ਨੂੰ ਬੁਸ਼ਹਿਰ ਰਿਆਸਤ ਦੇ ਰਾਜਾ ਪਦਮ ਸਿੰਘ ਦੇ ਘਰ ਹੋਇਆ ਸੀ।ਉਹ ਪਹਿਲੀ ਵਾਰ 1962 ਵਿਚ ਲੋਕ ਸਭਾ ਲਈ ਚੁਣੇ ਗਏ ਸਨ। ਉਸ ਤੋਂ ਬਾਅਦ ਉਹ 1967, 1971, 1980 ਅਤੇ 2009 ਵਿੱਚ ਵੀ ਚੁਣੇ ਗਏ ਸੀ। ਵੀਰਭੱਦਰ ਸਿੰਘ 1983 ਤੋਂ 1990, 1993 ਤੋਂ 1998, 2003 ਤੋਂ 2007 ਅਤੇ 2012 ਤੋਂ 2017 ਤੱਕ ਹਿਮਾਚਲ ਦੇ ਮੁੱਖ ਮੰਤਰੀ ਰਹੇ। publive-image ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਹੋਇਆ ਦੇੇਹਾਂਤ, ਕਾਫ਼ੀ ਲੰਬੇ ਸਮੇਂ ਤੋਂ ਸਨ ਬਿਮਾਰ ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਉਨ੍ਹਾਂ ਨੇ ਪਹਿਲੀ ਵਾਰ ਮਹਾਸੂ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ। ਪੰਡਤ ਜਵਾਹਰ ਲਾਲ ਨਹਿਰੂ ਉਨ੍ਹਾਂ ਨੂੰ ਰਾਜਨੀਤੀ ਵਿੱਚ ਲੈ ਕੇ ਆਏ ਸੀ। ਵੀਰਭੱਦਰ ਸਿੰਘ ਇਸ ਗੱਲ ਨੂੰ ਬਾਰ ਬਾਰ ਦੁਹਰਾਉਂਦਾ ਰਿਹਾ। ਵੀਰਭੱਦਰ ਸਿੰਘ ਹੁਣ ਅਰਕੀ ਤੋਂ ਵਿਧਾਇਕ ਸਨ। ਉਨ੍ਹਾਂ ਕੋਲ ਕੇਂਦਰੀ ਸਟੀਲ ਮੰਤਰਾਲੇ ਵੀ ਰਹਿ ਚੁਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਲ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਵੀ ਰਹਿ ਚੁਕੇ ਸਨ। -PTCNews publive-image-
himachal-pradesh former-chief-minister virbhadra-singh-dies
Advertisment

Stay updated with the latest news headlines.

Follow us:
Advertisment