ਭਾਜਪਾ 'ਚ ਸ਼ਾਮਲ ਹੋਣ ਮਗਰੋਂ ਬੋਲੇ ਸੰਦੀਪ ਸਿੰਘ, ਕਿਹਾ, PM ਮੋਦੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਹੋਇਆ ਹਾਂ ਸ਼ਾਮਲ

By Jashan A - September 26, 2019 7:09 pm

ਭਾਜਪਾ 'ਚ ਸ਼ਾਮਲ ਹੋਣ ਮਗਰੋਂ ਬੋਲੇ ਸੰਦੀਪ ਸਿੰਘ, ਕਿਹਾ, PM ਮੋਦੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਹੋਇਆ ਹਾਂ ਸ਼ਾਮਲ,ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਭਾਰਤੀ ਹਾਕੀ ਟੀਮ ਦੇ ਸਾਬਕਾ ਸਾਬਕਾ ਕਪਤਾਨ ਸੰਦੀਪ ਸਿੰਘ ਅਤੇ ਭਾਰਤੀ ਰੈਸਲਰ ਯੋਗੇਸ਼ਵਰ ਦੱਤ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਉਹਨਾਂ ਨੇ ਅੱਜ ਸੂਬਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੀ ਪ੍ਰਧਾਨਗੀ 'ਚ ਭਾਜਪਾ ਦਾ ਪੱਲ੍ਹਾ ਫੜ੍ਹਿਆ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਏ ਹਨ।

ਹੋਰ ਪੜ੍ਹੋ: ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੇ ਲਿਆ ਕੌਮਾਂਤਰੀ ਹਾਕੀ ਤੋਂ ਸੰਨਿਆਸ

https://twitter.com/ANI/status/1177187636051447808?s=20

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਹਰਿਆਣਾ ਸਰਕਾਰ ਨੌਜਵਾਨਾਂ ਲਈ ਬਹੁਤ ਕੁੱਝ ਕਰ ਰਹੇ ਹਨ।ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਲੜਨ ਦੇ ਸਮਰਥ ਸਮਝਦੀ ਹੈ ਤਾਂ ਉਹ ਜ਼ਰੂਰ ਚੋਣ ਲੜਨਗੇ।

-PTC News

adv-img
adv-img