
ਨਵੀਂ ਦਿੱਲੀ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਗਈ ਹੈ। ਅਧਿਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਕਿਯੋਟੋ ਦੇ ਨੇੜੇ ਨਾਰਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਭਾਸ਼ਣ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਜਨਤਕ ਪ੍ਰਸਾਰਕ NHK ਅਨੁਸਾਰ ਦੱਖਣੀ ਜਾਪਾਨ ਵਿੱਚ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੌਰਾਨ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਗੋਲੀ ਮਾਰ ਦਿੱਤੀ ਗਈ ਸੀ। ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
Officials say former Japanese Prime Minister #ShinzoAbe has been confirmed dead. He was reportedly shot during a speech on Friday in the city of Nara, near Kyoto: Japan's NHK WORLD News pic.twitter.com/7ayJpNCw17
— ANI (@ANI) July 8, 2022
ਜਿਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ (Shinzo Abe) ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਹੀ ਉਨ੍ਹਾਂ ਨੂੰ ਗੋਲ਼ੀ ਮਾਰੀ ਗਈ ਸੀ। ਗੋਲ਼ੀ ਸ਼ਿੰਜੋ ਆਬੇ ਦੀ ਛਾਤੀ 'ਚ ਲੱਗੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉੱਥੇ ਅਬੇ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਕਿਉਂਕਿ ਉਨ੍ਹਾਂ ਦਾ ਕਾਫੀ ਖੂਨ ਵਹਿ ਗਿਆ ਸੀ। ਸ਼ਿੰਜੋ ਅਬੇ 'ਤੇ ਇਹ ਹਮਲਾ ਨਾਰਾ ਸ਼ਹਿਰ 'ਚ ਹੋਇਆ ਜਦੋਂ ਉਹ ਭਾਸ਼ਣ ਦੇ ਰਹੇ ਸੀ।
ਅਚਾਨਕ ਉਹ ਹੇਠਾਂ ਡਿੱਗ ਪਏ, ਉਨ੍ਹਾਂ ਦੇ ਸਰੀਰ 'ਚੋਂ ਖ਼ੂਨ ਵੀ ਨਿਕਲ ਰਿਹਾ ਸੀ। ਆਬੇ ਜਾਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਹਨ, ਉਹ ਨਾਰਾ ਸ਼ਹਿਰ ਵਿੱਚ ਇੱਕ ਭਾਸ਼ਣ ਦੇ ਰਹੇ ਸਨ ਜਦੋਂ ਉਨ੍ਹਾਂ ਨੂੰ ਸਵੇਰੇ 11:30 ਵਜੇ (ਭਾਰਤੀ ਸਮੇਂ ਮੁਤਾਬਕ ਵੀਰਵਾਰ ਰਾਤ 10:30 ਵਜੇ) ਗੋਲੀ ਮਾਰ ਦਿੱਤੀ ਗਈ। NHK ਨੇ ਸਥਾਨਕ ਫਾਇਰ ਡਿਪਾਰਟਮੈਂਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਆਬੇ "ਕਾਰਡੀਓਪਲਮੋਨਰੀ ਅਟੈਕ" ਦੀ ਸਥਿਤੀ ਵਿੱਚ ਸੀ।
ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਸ਼ੱਕੀ ਸ਼ੂਟਰ ਨੂੰ ਫੜ ਲਿਆ ਗਿਆ ਹੈ। ਜਾਪਾਨੀ ਸੰਸਦ ਦੇ ਉਪਰਲੇ ਸਦਨ ਲਈ ਐਤਵਾਰ ਨੂੰ ਚੋਣਾਂ ਹੋਣੀਆਂ ਹਨ। 67 ਸਾਲਾਂ ਦੇ ਆਬੇ ਨੇ 2020 ਵਿੱਚ ਅਸਤੀਫਾ ਦੇ ਦਿੱਤਾ ਸੀ, ਉਹ ਗਵਰਨਿੰਗ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਹੋਰ ਮੈਂਬਰਾਂ ਲਈ ਪ੍ਰਚਾਰ ਕਰ ਰਹੇ ਸਨ, ਉਹ ਖੁਦ ਉਮੀਦਵਾਰ ਨਹੀਂ ਹਨ। ਰਾਸ਼ਟਰੀ ਪ੍ਰਸਾਰਕ NHK ਨੇ ਪੁਲਿਸ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਪੁਸ਼ਟੀ ਕੀਤੀ ਕਿ 40 ਸਾਲ ਦੇ ਇੱਕ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਇੱਕ ਬੰਦੂਕ ਜ਼ਬਤ ਕੀਤੀ ਗਈ ਸੀ।
ਘਟਨਾ ਸਥਾਨ 'ਤੇ ਮੌਜੂਦ ਇਕ ਮੁਟਿਆਰ ਨੇ NHK ਨੂੰ ਦੱਸਿਆ ਆਬੇ ਭਾਸ਼ਣ ਦੇ ਰਿਹਾ ਸੀ ਅਤੇ ਪਿੱਛੇ ਤੋਂ ਇਕ ਆਦਮੀ ਆਇਆ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਸਮੇਂ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ ਜਦੋਂ ਆਬੇ ਨੂੰ ਭਾਸ਼ਣ ਦਿੰਦੇ ਹੋਏ ਹਮਲਾਵਰ ਨੇ ਗੋਲੀ ਮਾਰ ਦਿੱਤੀ ਸੀ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਸਾਬਕਾ ਜਾਪਾਨੀ ਪ੍ਰਧਾਨ ਮੰਤਰੀ ਦੀ ਛਾਤੀ ਵਿੱਚ ਗੋਲੀ ਲੱਗਣ ਤੋਂ ਬਾਅਦ ਬੇਹੋਸ਼ ਹੋਣ ਦੇ ਕੁਝ ਸਕਿੰਟਾਂ ਬਾਅਦ ਸਥਾਨਕ ਲੋਕ ਮਦਦ ਕਰਨ ਲਈ ਦੌੜ ਰਹੇ ਹਨ।
ਇਹ ਵੀ ਪੜ੍ਹੋ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਗੋਲੀਬਾਰੀ 'ਚ ਗੰਭੀਰ ਰੂਪ ਨਾਲ ਜ਼ਖਮੀ