Wed, Apr 24, 2024
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤ

Written by  Jagroop Kaur -- May 15th 2021 09:42 PM -- Updated: May 15th 2021 09:59 PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਖ਼ਾਲਸਾ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ ਵੱਖ ਧਾਰਮਿਕ ਤੇ ਸਿਆਸੀ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।jathedar joginder singh vedanti admit in hospital due to heart attack Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ… ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਇੰਝ ਅਕਾਲ ਚਲਾਣੇ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋਈ। ਜਥੇਦਾਰ ਵੇਦਾਂਤੀ ਨੇ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸਨ, ਉਨ੍ਹਾਂ ਦੇ ਚਲਾਣਾ ਕਰ ਜਾਣ ਨਾਲ ਸਿੱਖ ਜਗਤ ਅੰਦਰ ਖ਼ਲਾਅ ਪੈਦਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਨੇ ਸਾਰੀ ਉਮਰ ਗੁਰਬਾਣੀ ਵਿਆਕਰਨ ਦੇ ਪ੍ਰਚਾਰ ਪ੍ਰਸਾਰ ਵਿੱਚ ਲਗਾਈ ਅਤੇ ਕਈ ਨਵੇਂ ਸਿਖਿਆਰਥੀਆਂ ਨੂੰ ਗੁਰਬਾਣੀ ਦੀਆਂ ਗੁਝੇ ਭੇਦਾਂ ਦੀ ਵਿਆਖਿਆ ਸਬੰਧੀ ਜਾਣਕਾਰੀ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤਅੱਜ ਉਹਨਾਂ ਦੇ ਚਲਾਣੇ ਨਾਲ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ ਅਤੇ ਜਥੇਦਾਰ ਵੇਦਾਂਤੀ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਸੁਰਜੀਤ ਸਿੰਘ ਭਿਟੇਵਿੰਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਸਰਦਾਰ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ ਹੈ।


Top News view more...

Latest News view more...