ਮੁੱਖ ਖਬਰਾਂ

ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਘੇਰੀ 'ਆਪ' ਸਰਕਾਰ

By Ravinder Singh -- July 05, 2022 4:15 pm

ਚੰਡੀਗੜ੍ਹ : ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਪੰਜਾਬ ਸਰਕਾਰ ਵੱਲੋਂ ਦੋ ਮਹੀਨਿਆਂ ਵਿੱਚ ਇਸ਼ਤਿਹਾਰਬਾਜ਼ੀ ਉਤੇ 38 ਕਰੋੜ ਰੁਪਏ ਖ਼ਰਚੇ ਜਾਣ ਅਤੇ ਪਰਗਟ ਸਿੰਘ ਨੇ ਸਵਾਲ ਚੁੱਕੇ ਹਨ।

ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਘੇਰੀ 'ਆਪ' ਸਰਕਾਰਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਬਾਜ਼ੀ ਉਤੇ 70 ਫ਼ੀਸਦੀ ਤੋਂ ਵੱਧ ਰਕਮ ਦੂਜੇ ਸੂਬਿਆਂ ਵਿੱਚ ਖ਼ਰਚੀ ਗਈ ਹੈ। ਆਮ ਆਦਮੀ ਪਾਰਟੀ ਨੇ ਬੇਸ਼ੱਕ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਭਰਮਾ ਲਿਆ ਹੈ ਪਰ ਹੁਣ ਪੰਜਾਬ ਦੇ ਲੋਕ ਇਕ-ਇਕ ਗੱਲ ਦੀ ਸਮੀਖਿਆ ਕਰ ਰਹੇ ਹਨ, ਜਿਸ ਦਾ ਸਬੂਤ ਸੰਗਰੂਰ ਲੋਕ ਸਭਾ ਚੋਣਾਂ ਦਾ ਨਤੀਜਾ ਹੈ। ਉਨ੍ਹਾਂ ਨੇ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦਾ ਪੈਸਾ ਇਸ਼ਤਿਹਾਰਬਾਜ਼ੀ ਉਤੇ ਹੋਰ ਸੂਬਿਆਂ ਵਿਚ ਉਡਾ ਰਹੀ ਹੈ।

ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਘੇਰੀ 'ਆਪ' ਸਰਕਾਰਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੇਪਰਲੈਸ ਬਜਟ ਦੀ ਇਸ਼ਤਿਹਾਰਬਾਜ਼ੀ ਲਈ ਪੰਜਾਬ ਸਰਕਾਰ ਨੇ ਲੱਖਾਂ ਰੁਪਏ ਖ਼ਰਚੇ ਸਨ। ਇਸ ਦਾ ਖੁਲਾਸਾ ਮਾਨਸਾ ਵਾਸੀ ਵੱਲੋਂ ਪਾਈ ਗਈ ਆਰਟੀਆਈ ਤਹਿਤ ਹੋਇਆ ਸੀ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪੇਪਰ ਰਹਿਤ ਬਜਟ ਪੇਸ਼ ਕੀਤਾ ਜਾਵੇਗਾ, ਜਿਸ ਨਾਲ ਲੱਖਾਂ ਰੁਪਏ ਦੀ ਬੱਚਤ ਹੋਵੇਗੀ ਪਰ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਸੀ, ਉਸ ਅਨੁਸਾਰ 42 ਲੱਖ ਰੁਪਏ ਤੋਂ ਵੱਧ ਰੁਪਏ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖ਼ਰਚ ਕੀਤੇ ਗਏ। ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ।

ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਘੇਰੀ 'ਆਪ' ਸਰਕਾਰਮਾਨਸਾ ਵਾਸੀ ਮਾਣਿਕ ​​ਗੋਇਲ ਵੱਲੋਂ ਪਾਈ ਗਈ ਆਰਟੀਆਈ ਨਾਲ ਹੈਰਾਨੀਜਨਕ ਖ਼ੁਲਾਸੇ ਹੋਏ ਸਨ। ਇਸ ਆਰਟੀਆਈ ਰਾਹੀਂ ਜਾਣਕਾਰੀ ਹਾਸਲ ਹੋਈ ਕਿ ਪੰਜਾਬ ਸਰਕਾਰ ਨੇ ਪੇਪਰਲੈਸ ਬਜਟ ਦੀ ਇਸ਼ਤਿਹਾਰਬਾਜ਼ੀ ਲਈ 42 ਲੱਖ ਰੁਪਏ ਖਰਚੇ ਸਨ। ਇਸ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਇਸ਼ਤਿਹਾਰ ਹਿਮਾਚਲ ਪ੍ਰਦੇਸ਼ ਦੇ ਅਖਬਾਰਾਂ ਵਿੱਚ ਵੀ ਪ੍ਰਕਾਸ਼ਿਤ ਕੀਤੇ ਗਏ ਸਨ।

ਇਹ ਵੀ ਪੜ੍ਹੋ : ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਮੀਟਿੰਗ ਦਾ ਬਾਈਕਾਟ

  • Share