Sun, May 19, 2024
Whatsapp

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ 'ਚੋਂ ਕੱਢਿਆ ਬਾਹਰ

Written by  Riya Bawa -- February 17th 2022 06:05 PM
ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ 'ਚੋਂ ਕੱਢਿਆ ਬਾਹਰ

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ 'ਚੋਂ ਕੱਢਿਆ ਬਾਹਰ

ਮਹਿਲ ਕਲਾਂ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਇਸ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਅਤੇ ਆਗੂ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਚੋਣ ਪਿੜ ਭਖਦਾ ਜਾ ਰਿਹਾ ਹੈ। ਚੋਣਾਂ ਦੇ ਮੱਦੇਨਜ਼ਰ ਨਵੇਂ-ਨਵੇਂ ਮਸ਼ਹੂਰ ਚਿਹਰੇ ਸਿਆਸੀ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਚੱਲ ਰਹੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। congress ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਵਲੋਂ ਜਾਰੀ ਪੱਤਰ 'ਚ ਲਿਖਿਆ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਰੰਤ ਪ੍ਰਭਾਵ ਨਾਲ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ 'ਚੋਂ ਕੱਢਿਆ ਜਾਂਦਾ ਹੈ। Punjab Elections 2022 ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ, ਜੋ 2007 ਵਿੱਚ ਬਰਨਾਲਾ ਵਿਧਾਨ ਸਭਾ ਤੋਂ ਵਿਧਾਇਕ ਬਣੇ ਅਤੇ ਫਿਰ 2012 ਵਿੱਚ ਵਿਧਾਇਕ ਰਹੇ, 2017 ਵਿੱਚ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਹਾਰ ਗਏ। 2022 ਵਿੱਚ ਉਹ ਵੱਡੀ ਟਿਕਟ ਲਈ ਚੋਣ ਲੜ ਰਹੇ ਸਨ ਪਰ ਉਨ੍ਹਾਂ ਦੀ ਥਾਂ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ, ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਬਰਨਾਲਾ ਵਿਧਾਨ ਸਭਾ ਤੋਂ ਟਿਕਟ ਦਿੱਤੀ ਗਈ, ਜਿਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਲਗਾਤਾਰ ਨਾਰਾਜ਼ ਸਨ ਅਤੇ ਉਹ ਜਿੱਤ ਗਏ। ਇਸ ਚੋਣ ਵਿਚ ਸਰਗਮ ਪ੍ਰਚਾਰ ਵਿਚ ਵੀ ਨਜ਼ਰ ਨਹੀਂ ਆ ਰਹੇ ਸਨ, ਜਿਸ ਕਾਰਨ ਅੱਜ ਉਨ੍ਹਾਂ ਨੂੰ ਕਾਂਗਰਸ ਹਾਈਕਮਾਂਡ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇੱਥੇ ਪੜ੍ਹੋ ਹੋਰ ਖ਼ਬਰਾਂਖੂਹ 'ਚ ਡਿੱਗਣ ਨਾਲ 13 ਦੀ ਹੋਈ ਮੌਤ, ਮਰਨ ਵਾਲਿਆਂ 'ਚ 10 ਬੱਚੀਆਂ ਸ਼ਾਮਿਲ -PTC News


Top News view more...

Latest News view more...

LIVE CHANNELS
LIVE CHANNELS