Mon, May 6, 2024
Whatsapp

ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਆਦੇਸ਼

Written by  Ravinder Singh -- March 15th 2022 01:18 PM
ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਆਦੇਸ਼

ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਆਦੇਸ਼

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਭਗਵੰਤ ਸਿੰਘ ਮਾਨ ਕੱਲ੍ਹ ਹਲਫ਼ ਲੈਣਗੇ। ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਈ ਵੱਡੇ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ। ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਆਦੇਸ਼ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਖ਼ਾਲੀ ਕਰਨ ਨੂੰ ਕਹਿ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 11 ਮਾਰਚ ਨੂੰ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ। ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਆਦੇਸ਼ਇਸ ਦੇ ਨਾਲ ਹੀ 17 ਸਾਬਕਾ ਮੰਤਰੀਆਂ ਨੂੰ 26 ਮਾਰਚ ਤੱਕ ਆਲੀਸ਼ਾਨ ਬੰਗਲੇ ਖ਼ਾਲੀ ਖ਼ਾਲੀ ਕਰਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਸਾਬਕਾ ਵਿਧਾਇਕਾਂ ਨੂੰ ਵੀ ਫਲੈਟ ਕਰਨ ਦੇ ਹੁਕਮ ਹਨ। ਜੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖ਼ਾਲੀ ਨਹੀਂ ਕੀਤੇ ਗਏ ਤਾਂ ਇਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ। ਇਸ ਤੋਂ ਇਲਾਵਾ ਫਰਨੀਚਰ ਦਾ ਵੀ ਅਲੱਗ ਤੋਂ ਕਿਰਾਇਆ ਦੇਣਾ ਪਵੇਗਾ। ਜਿਨ੍ਹਾਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਇਨ੍ਹਾਂ ਨੂੰ 26 ਮਾਰਚ ਖ਼ਾਲੀ ਕਰਨ ਨੂੰ ਕਹਿ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲਾਂ ਹੀ ਸਰਕਾਰੀ ਰਿਹਾਇਸ਼ ਖ਼ਾਲੀ ਕਰ ਦਿੱਤੀ ਗਈ ਹੈ। ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਆਦੇਸ਼ਜਾਣਕਾਰੀ ਅਨੁਸਾਰ ਵਿਧਾਨ ਸਭਾ ਵਿੱਚ ਜਿੱਤਣ ਆਉਣ ਵਾਲਿਆਂ ਨੂੰ ਚੰਡੀਗੜ੍ਹ ਦੇ ਸੈਕਟਰ 2 ਅਤੇ 4 ਵਿੱਚ ਰਹਿਣ ਲਈ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਮਾਮੂਲੀ ਕਿਰਾਇਆ ਲਿਆ ਜਾਂਦਾ ਹੈ। ਉਥੇ ਸੱਤਾ ਵਿੱਚ ਰਹਿਣ ਵਾਲੇ ਮੰਤਰੀਆਂ ਨੂੰ ਬੰਗਲੇ ਅਲਾਟ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਕੋਈ ਕਿਰਾਇਆ ਨਹੀਂ ਹੁੰਦਾ ਹੈ। ਇਹ ਵੀ ਪੜ੍ਹੋ : ਹਾਈ ਕੋਰਟ ਦਾ ਹਿਜਾਬ ਨੂੰ ਇਸਲਾਮ ਦਾ ਜ਼ਰੂਰੀ ਧਾਰਮਿਕ ਅਭਿਆਸ ਮਨਣ ਤੋਂ ਇਨਕਾਰ, ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ


Top News view more...

Latest News view more...