Advertisment

ਸਾਬਕਾ ਪਾਕਿਸਤਾਨੀ ਕਪਤਾਨ ਸ਼ਾਹਿਦ ਅਫ਼ਰੀਦੀ ਨਿਕਲੇ ਕੋਰੋਨਾ ਪਾਜ਼ੀਟਿਵ , ਸਿਹਤ ਹੋਈ ਖ਼ਰਾਬ

author-image
Shanker Badra
Updated On
New Update
ਸਾਬਕਾ ਪਾਕਿਸਤਾਨੀ ਕਪਤਾਨ ਸ਼ਾਹਿਦ ਅਫ਼ਰੀਦੀ ਨਿਕਲੇ ਕੋਰੋਨਾ ਪਾਜ਼ੀਟਿਵ , ਸਿਹਤ ਹੋਈ ਖ਼ਰਾਬ
Advertisment
ਸਾਬਕਾ ਪਾਕਿਸਤਾਨੀ ਕਪਤਾਨ ਸ਼ਾਹਿਦ ਅਫ਼ਰੀਦੀ ਨਿਕਲੇ ਕੋਰੋਨਾ ਪਾਜ਼ੀਟਿਵ , ਸਿਹਤ ਹੋਈ ਖ਼ਰਾਬ:ਨਵੀਂ ਦਿੱਲੀ : ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਪਾਏ ਗਏ ਹਨ। ਅਫਰੀਦੀ ਨੇ ਕੋਵਿਡ-19 ਪਾਜ਼ੀਟਿਵ ਹੋਣ ਦੀ ਜਾਣਕਾਰੀ ਖ਼ੁਦ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਕੋਰੋਨ ਟੈਸਟ ਹੋਇਆ ਸੀ। ਉਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਸਨੇ ਟਵੀਟ ਕੀਤਾ ਕਿ ਲੋਕਾਂ ਨੂੰ ਮੇਰੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। publive-image ਉਨ੍ਹਾਂ ਨੇ ਟਵੀਟ 'ਤੇ ਸਿਹਤ ਖਰਾਬ ਹੋਣ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ, 'ਮੇਰੀ ਤਬੀਅਤ ਵੀਰਵਾਰ ਤੋਂ ਹੀ ਖਰਾਬ ਸੀ, ਮੇਰਾ ਸਰੀਰ ਬੁਰੀ ਤਰ੍ਹਾਂ ਦਰਦ ਕਰ ਰਿਹਾ ਹੈ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਲਦੀ ਠੀਕ ਹੋਣ ਲਈ ਅਰਦਾਸਾਂ ਦੀ ਜ਼ਰੂਰਤ ਹੈ, ਇੰਸ਼ਾ ਅੱਲ੍ਹਾ। Former Pakistan cricketer Shahid Afridi tests positive for COVID-19 ਸਾਬਕਾ ਪਾਕਿਸਤਾਨੀ ਕਪਤਾਨ ਸ਼ਾਹਿਦ ਅਫ਼ਰੀਦੀ ਨਿਕਲੇ ਕੋਰੋਨਾ ਪਾਜ਼ੀਟਿਵ , ਸਿਹਤ ਹੋਈ ਖ਼ਰਾਬ ਦੱਸਿਆ ਜਾਂਦਾ ਹੈ ਕਿ ਅਫਰੀਦੀ ਨੇ ਪਿਛਲੇ ਮਹੀਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੈਸੇ ਇਕੱਠੇ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਦੋ ਦਿੱਗਜ਼ ਸਾਬਕਾ ਆਲਰਾਉਂਡਰ ਯੁਵਰਾਜ ਸਿੰਘ ਅਤੇ ਸਪਿਨਰ ਹਰਭਜਨ ਸਿੰਘ ਦੀ ਮਦਦ ਮੰਗੀ ਸੀ। ਯੁਵਰਾਜ ਅਤੇ ਭੱਜੀ ਦੋਵਾਂ ਨੇ ਖੁੱਲੇ ਦਿਲ ਤੋਂ ਇਸ ਨੇਕ ਕੰਮ ਵਿਚ ਅਤੇ ਪੈਸਾ ਇਕੱਠਾ ਕਰਨ ਵਿਚ ਉਸ ਦੀ ਮਦਦ ਕੀਤੀ ਸੀ। publive-image ਦੱਸ ਦੇਈਏ ਕਿ ਅਫਰੀਦੀ ਪਿਛਲੇ ਕਾਫੀ ਮਹੀਨਿਆਂ ਤੋਂ ਆਪਣੇ ਫਾਊਂਡੇਸ਼ਨ ਰਾਹੀਂ ਪਾਕਿਸਤਾਨ 'ਚ ਕੋਰੋਨਾ ਨਾਲ ਸੰਕ੍ਰਮਿਤ ਤੇ ਇਸ ਦੀ ਵਜ੍ਹਾ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਦਾ ਕੰਮ ਕਰ ਰਹੇ ਹਨ। ਉਹ ਲੋਕਾਂ ਤੱਕ ਖਾਣਾ ਤੇ ਜ਼ਰੂਰਤ ਦੇ ਸਾਮਾਨ ਨੂੰ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਕੋਰੋਨਾ ਸੰਕ੍ਰਮਿਤ ਲੋਕਾਂ ਦੇ ਨਾਲ ਜ਼ਿਆਦਾ ਸਮਾਂ ਬਿਤਾਉਣ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਇਸ ਵਾਇਰਸ ਨਾਲ ਸੰਕ੍ਰਮਿਤ ਹੋਣ ਦੀ ਉਮੀਦ ਹੈ। -PTCNews-
covid-19 shahid-afridi
Advertisment

Stay updated with the latest news headlines.

Follow us:
Advertisment