ਮੁੱਖ ਖਬਰਾਂ

ਐਵਾਰਡ ਵਾਪਸ ਕਰਨ ਲਈ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦਾ ਕਾਫਲਾ 5 ਦਸੰਬਰ ਨੂੰ ਦਿੱਲੀ ਵੱਲ ਕਰੇਗਾ ਕੂਚ

By Shanker Badra -- December 04, 2020 10:12 pm -- Updated:Feb 15, 2021

ਐਵਾਰਡ ਵਾਪਸ ਕਰਨ ਲਈ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦਾ ਕਾਫਲਾ 5 ਦਸੰਬਰ ਨੂੰ ਦਿੱਲੀ ਵੱਲ ਕਰੇਗਾ ਕੂਚ:ਜਲੰਧਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸਮਰਥਨ 'ਚ ਜਿੱਥੇ ਪੰਜਾਬੀ ਗਾਇਕ, ਸਿਆਸੀ ਲੀਡਰ ਆਏ ਹਨ, ਉਥੇ ਹੀ ਪੰਜਾਬ ਦੇ ਖਿਡਾਰੀ ਵੀ ਕਿਸਾਨਾਂ ਦੇ ਸਮਰਥਨ 'ਚ ਉਤਰ ਆਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ਦੇ ਹੱਕ 'ਚ ਆਏ ਓਲੰਪਿਕ ਖਿਡਾਰੀਆਂ ਨੇ ਦਿੱਲੀ ਜਾ ਕੇ ਮਿਲੇ ਐਵਾਰਡਾਂ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ।

Former players return to central honors against agricultural law ਐਵਾਰਡਵਾਪਸ ਕਰਨ ਲਈ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦਾ ਕਾਫਲਾ 5 ਦਸੰਬਰ ਨੂੰ ਦਿੱਲੀ ਵੱਲ ਕਰੇਗਾ ਕੂਚ

ਦਰਅਸਲ 'ਚ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦਾ ਕਾਫਲਾ 5 ਦਸੰਬਰ ਨੂੰ ਦਿੱਲੀ ਵੱਲ ਕੂਚ ਕਰੇਗਾ। ਕੌਮਾਂਤਰੀ ਖਿਡਾਰੀ ਆਪਣੇ ਨੌਜਵਾਨ ਖਿਡਾਰੀਆਂ ਸਮੇਤ 5 ਦਸੰਬਰ ਨੂੰ ਸਵੇਰੇ ਜਲੰਧਰ ਤੋਂ ਕੂਚਕਰਨਗੇ। 37 ਕੌਮਾਂਤਰੀ ਖਿਡਾਰੀਆਂ ਨੇ ਪੁਰਸਕਾਰ ਵਾਪਸ ਕਰਨ ਦੀ ਸਹਿਮਤੀਦਿੱਤੀ ਹੈ। ਖਿਡਾਰੀਆਂ ਦਾ ਕਾਫਲਾ ਵਾਇਆ ਲੁਧਿਆਣਾ ਹੋ ਕੇ ਫਤਿਹਗੜ੍ਹ ਸਾਹਿਬਪਹੁੰਚੇਗਾ। ਖਿਡਾਰੀ ਫਤਿਹਗੜ੍ਹ ਸਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਦਿੱਲੀ ਵੱਲ ਵਧਣਗੇ।

Former players return to central honors against agricultural law ਐਵਾਰਡਵਾਪਸ ਕਰਨ ਲਈ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦਾ ਕਾਫਲਾ 5 ਦਸੰਬਰ ਨੂੰ ਦਿੱਲੀ ਵੱਲ ਕਰੇਗਾ ਕੂਚ

ਇਸ ਦੇ ਇਲਾਵਾ ਸੋਨੀਪਤ ਵਿਖੇ ਹਰਿਆਣਾ ਦੇ ਖਿਡਾਰੀ ਵੀ ਕਾਫਲੇ ਵਿਚ ਸ਼ਾਮਿਲ ਹੋਣਗੇ। ਪੰਜਾਬ ਤੇ ਹਰਿਆਣਾ ਦੇ ਖਿਡਾਰੀ 5 ਦਸੰਬਰ ਨੂੰ ਸ਼ਾਮ ਵੇਲੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦੇ ਸਮਾਗਮ ਵਿਚ ਸ਼ਾਮਿਲ ਹੋਣਗੇ। ਭਲਵਾਨ ਕਰਤਾਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਰਸਕਾਰ ਵਾਪਸ ਕਰਨ ਲਈ ਰਾਸ਼ਟਰਪਤੀ ਕੋਲੋਂ ਸਮਾਂਮੰਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਰਾਸ਼ਟਰਪਤੀ ਸਮਾਂ ਦੇਣਗੇ, ਖਿਡਾਰੀ ਉਨ੍ਹਾਂ ਨੂੰ ਪੁਰਸਕਾਰ ਵਾਪਸ ਕਰਨਗੇ।

Former players return to central honors against agricultural law ਐਵਾਰਡਵਾਪਸ ਕਰਨ ਲਈ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦਾ ਕਾਫਲਾ 5 ਦਸੰਬਰ ਨੂੰ ਦਿੱਲੀ ਵੱਲ ਕਰੇਗਾ ਕੂਚ

ਦੱਸ ਦੇਈਏ ਕਿ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਇਲਾਵਾ 5 ਦਸੰਬਰ ਨੂੰ ਕਾਰਪੋਰੇਟ ਘਰਾਣਿਆਂ ਸਮੇਤ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ।
-PTCNews

  • Share