ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ:ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੁੱਜੇ ਹਨ।ਡਾ.ਮਨਮੋਹਨ ਸਿੰਘ ਨੇ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ਸਵੇਰੇ ਦਸ ਵਜੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਹੈ।ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ ਮੌਜੂਦ ਸਨ।ਡਾ. ਮਨਮੋਹਨ ਸਿੰਘ ਨੇ ਆਪਣੇ ਲੈਕਚਰ ਦੌਰਾਨ ਆਪਣੇ ਅਧਿਆਪਕ ਪ੍ਰੋ. ਐਸ.ਬੀ. ਰਾਂਗੇਕਰ ਨੂੰ ਯਾਦ ਕੀਤਾ ਹੈ।ਉਹ ਪੰਜਾਬ ਯੂਨੀਵਰਸਿਟੀ ਵਿੱਚ ਅਰਥ-ਸ਼ਾਸ਼ਤਰ ਵਿਭਾਗ ਵਿੱਚ ਅਧਿਆਪਕ ਵੀ ਰਹਿ ਚੁੱਕੇ ਹਨ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਨੂੰ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੇ ਨਾਂ ’ਤੇ ਸ਼ੁਰੂ ਕੀਤੀ ਚੇਅਰ ਦਾ ਮੁਖੀ ਵੀ ਥਾਪਿਆ ਗਿਆ ਸੀ।ਉਨ੍ਹਾਂ ਦੇ ਚੇਅਰਪਰਸਨ ਵਜੋਂ ਪੰਜਾਬ ਯੂਨੀਵਰਸਿਟੀ ’ਚ ਇਹ ਦੂਜੀ ਫੇਰੀ ਹੈ। -PTCNews