Thu, Apr 18, 2024
Whatsapp

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ ,ਏਮਜ਼ ਹਸਪਤਾਲ 'ਚ ਦਾਖਲ 

Written by  Shanker Badra -- May 11th 2020 01:36 AM
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ ,ਏਮਜ਼ ਹਸਪਤਾਲ 'ਚ ਦਾਖਲ 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ ,ਏਮਜ਼ ਹਸਪਤਾਲ 'ਚ ਦਾਖਲ 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ ,ਏਮਜ਼ ਹਸਪਤਾਲ 'ਚ ਦਾਖਲ :ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਦੇ ਚਲਦਿਆਂਐਤਵਾਰ ਦੇਰ ਰਾਤ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ , ਜਿਥੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਹਾਲਾਂਕਿ, ਹੁਣ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਇਸ ਤੋਂ ਪਹਿਲਾ ਉਨ੍ਹਾਂ ਦੀ ਦਿਲ ਦੀ ਸਰਜਰੀ ਵੀ ਏਮਜ਼ ਵਿਖੇ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਰਾਤ 8.45 ਵਜੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾ. ਮਨਮੋਹਨ ਸਿੰਘ ਨੂੰ ਛਾਤੀ 'ਚ ਦਰਦ ਮਹਿਸੂਸ ਹੋਇਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਡਾ. ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡਿਓ ਥੋਰੈਕਿਕ (ਦਿਲ ਅਤੇ ਛਾਤੀ ਨਾਲ ਸਬੰਧਿਤ) ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਸਾਲ 2004 ਤੋਂ 20014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਹਨ। ਇਸ ਤੋਂ ਪਹਿਲਾ 1991 ਵਿੱਚ ਪੀ.ਵੀ ਨਰਸਿਮਹਾ ਰਾਓ ਦੀ ਸਰਕਾਰ ਵਿੱਚ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਉਹ ਇੱਕ ਮਸ਼ਹੂਰ ਅਰਥ ਸ਼ਾਸਤਰੀ ਵਜੋਂ ਜਾਣੇ ਜਾਂਦੇ ਹਨ। ਉਹ ਰਿਜ਼ਰਵ ਬੈਂਕ ਆਫ ਇੰਡੀਆ ਦੇ ਗਵਰਨਰ ਵੀ ਰਹਿ ਚੁੱਕੇ ਹਨ। -PTCNews


Top News view more...

Latest News view more...