ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਲਈ ਦਾਖਲ ਕੀਤਾ ਨਾਮਜ਼ਦਗੀ ਪੱਤਰ

Former Prime Minister Manmohan Singh Files Nomination For Rajya Sabha From Rajasthan

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਲਈ ਦਾਖਲ ਕੀਤਾ ਨਾਮਜ਼ਦਗੀ ਪੱਤਰ:ਜੈਪੁਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦੇ ਵਜੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਵਿਧਾਨ ਸਭਾ ਵਿਚ ਚੋਣ ਅਧਿਕਾਰੀ ਦੇ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਉਹ ਇਸ ਵਾਰ ਅਸਾਮ ਦੀ ਬਜਾਏ ਰਾਜਸਥਾਨ ਤੋਂ ਰਾਜ ਸਭਾ ਜਾਣਗੇ।

Former Prime Minister Manmohan Singh Files Nomination For Rajya Sabha From Rajasthan
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਲਈ ਦਾਖਲ ਕੀਤਾ ਨਾਮਜ਼ਦਗੀ ਪੱਤਰ

ਰਾਜਸਥਾਨ ਵਿਚ ਭਾਜਪਾ ਦੇ ਮਦਨ ਲਾਲ ਸੈਣੀ ਦੇ ਦੇਹਾਂਤ ਤੋਂ ਬਾਅਦ ਖ਼ਾਲੀ ਹੋਈ ਸੀਟ ਤੋਂ ਕਾਂਗਰਸ ਉਨ੍ਹਾਂ ਨੂੰ ਰਾਜ ਸਭਾ ਭੇਜਣਾ ਚਾਹੁੰਦੀ ਹੈ। ਹਾਲਾਂਕਿ, ਉਨ੍ਹਾਂ ਦੀ ਜਿੱਤ ਪੱਕੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੋਮਵਾਰ ਨੂੰ ਬਸਪਾ ਵਿਧਾਇਕਾਂ ਨਾਲ ਚਰਚਾ ਕੀਤੀ ਹੈ।ਗਹਿਲੋਤ ਨੇ ਆਜ਼ਾਦ ਵਿਧਾਇਕਾਂ ਨਾਲ ਵੀ ਫੋਨ ‘ਤੇ ਗੱਲਬਾਤ ਕੀਤੀ ਹੈ।

Former Prime Minister Manmohan Singh Files Nomination For Rajya Sabha From Rajasthan
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਲਈ ਦਾਖਲ ਕੀਤਾ ਨਾਮਜ਼ਦਗੀ ਪੱਤਰ

ਇਸ ਮੌਕੇ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਪ੍ਰਦੇਸ਼ ਮੁਖੀ ਅਵਿਨਾਸ਼ ਪਾਂਡੇ, ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਸਮੇਤ ਹੋਰ ਕਈ ਮੰਤਰੀ ਮੌਜੂਦ ਰਹੇ ਹਨ।

Former Prime Minister Manmohan Singh Files Nomination For Rajya Sabha From Rajasthan
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਲਈ ਦਾਖਲ ਕੀਤਾ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਮਨਮੋਹਨ ਸਿੰਘ ਦਾ ਰਾਜ ਸਭਾ ਦਾ ਕਾਰਜਕਾਲ ਬੀਤੀ 14 ਜੂਨ ਨੂੰ ਖਤਮ ਹੋ ਗਿਆ ਸੀ। ਉਹ ਇਸ ਵਾਰ ਅਸਾਮ ਦੀ ਬਜਾਏ ਰਾਜਸਥਾਨ ਤੋਂ ਰਾਜ ਸਭਾ ਚੋਣ ਲੜਨਗੇ।ਉਹ ਸਾਲ 1991 ਤੋਂ ਹੁਣ ਤੱਕ 5 ਵਾਰ ਰਾਜ ਸਭਾ ਲਈ ਚੁਣੇ ਜਾ ਚੁੱਕੇ ਹਨ।
-PTCNews