Sat, Apr 20, 2024
Whatsapp

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ PM ਮੋਦੀ ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ

Written by  Riya Bawa -- February 17th 2022 02:01 PM
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ PM ਮੋਦੀ ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ PM ਮੋਦੀ ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ

ਨਵੀਂ ਦਿੱਲੀ- ਦੇਸ਼ ਦੇ 5 ਸੂਬਿਆਂ 'ਚ ਹੋ ਰਹੀਆਂ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਐਂਟਰੀ ਹੋਈ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਵੀਡੀਓ ਰਾਹੀਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਮਨਮੋਹਨ ਸਿੰਘ ਨੇ ਕਿਹਾ ਕਿ "ਮੋਦੀ ਸਰਕਾਰ ਦਾ ਰਾਸ਼ਟਰਵਾਦ ਨਕਲੀ ਹੈ। ਜੋ ਅੰਗਰੇਜ਼ਾਂ ਵਿਚ 'ਫੁੱਟ ਪਾਓ ਅਤੇ ਰਾਜ ਕਰੋ' ਦੀ ਨੀਤੀ 'ਤੇ ਚੱਲਦਾ ਹੈ।" ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੀਨ ਮੁੱਦੇ 'ਤੇ ਵੀ ਘੇਰਿਆ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ PM ਮੋਦੀ ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ ਉਨ੍ਹਾਂ ਕਿਹਾ ਕਿ "ਇਕ ਸਾਲ ਤੋਂ ਚੀਨੀ ਫ਼ੌਜ ਭਾਰਤ ਦੀ ਪਵਿੱਤਰ ਜ਼ਮੀਨ 'ਤੇ ਬੈਠੀ ਹੈ। ਇਸ ਸਰਕਾਰ ਨੂੰ ਸੰਵਿਧਾਨ 'ਤੇ ਭਰੋਸਾ ਨਹੀਂ ਹੈ 'ਤੇ ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਸਰਕਾਰ ਦੇਸ਼ ਦੇ ਅੰਦਰ ਹੀ ਨਹੀਂ ਸਗੋਂ ਵਿਦੇਸ਼ ਨੀਤੀ ਦੇ ਮੋਰਚੇ 'ਤੇ ਵੀ ਫ਼ੇਲ ਹੋਈ ਹੈ।" ਸਾਬਕਾ ਪੀ.ਐੱਮ ਨੇ ਕਿਹਾ ਕਿ "ਅੱਜ ਦੇਸ਼ ਦੀ ਸਥਿਤ ਚਿੰਤਾਜਨਕ ਹੈ। ਕੋਰੋਨਾ ਦੇ ਦੌਰ 'ਚ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਇਕ ਪਾਸੇ ਆਰਥਿਕਤਾ ਵਿਵਸਥਾ ਡਿੱਗੀ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਲੋਕ ਪਰੇਸ਼ਾਨ ਹਨ। ਦੂਜੇ ਪਾਸੇ 7 ਸਾਲ ਸਰਕਾਰ ਚਲਾਉਣ ਤੋਂ ਬਾਅਦ ਭਾਜਪਾ ਗਲਤੀਆਂ ਲਈ ਮੁਆਫ਼ੀ ਨਹੀਂ ਮੰਗ ਰਹੀ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਲਈ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।" ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਮੌਤ ਤੋਂ ਬਾਅਦ ਮਹਿਲਾ ਮਿੱਤਰ ਨੇ ਸੋਸ਼ਲ ਮੀਡਿਆ 'ਤੇ ਲਿਖਿਆ - 'ਤੁਸੀਂ ਵਾਪਸ ਆ ਜਾਓ' ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ PM ਮੋਦੀ ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ ਮਨਮੋਹਨ ਸਿੰਘ ਨੇ ਅੱਗੇ ਕਿਹਾ ਕਿ ਚੋਣਾਵੀ ਮਾਹੌਲ 'ਚ ਪੰਜਾਬ ਦੀ ਜਨਤਾ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਦਾ ਮੁਕਾਬਲਾ ਠੀਕ ਤਰੀਕੇ ਨਾਲ ਕਰਨਾ ਜ਼ਰੂਰੀ ਹੈ। ਕਾਂਗਰਸ ਹੀ ਪੰਜਾਬ 'ਚ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਬੇਰੁਜ਼ਗਾਰੀ ਨੂੰ ਦੂਰ ਕਰ ਸਕਦੀ ਹੈ। ਪੰਜਾਬ ਦੇ ਵੋਟਰਾਂ ਨੂੰ ਇਸ ਗੱਲ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ ਹੈ। ਸਾਬਕਾ ਪੀ.ਐੱਮ ਨੇ ਕਿਹਾ ਕਿ ਭਾਰਤ ਅੱਜ ਇਕ ਅਹਿਮ ਮੋੜ 'ਤੇ ਖੜ੍ਹਾ ਹੈ। ਮੇਰੀ ਵੱਡੀ ਇੱਛਾ ਸੀ ਕਿ ਮੈਂ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਣੀਪੁਰ ਦੇ ਭਰਾ-ਭੈਣਾਂ ਨਾਲ ਦੇਸ਼ ਅਤੇ ਸੂਬੇ ਦੇ ਹਾਲਾਤ ਬਾਰੇ ਚਰਚਾ ਕਰਾਂ ਪਰ ਡਾਕਟਰਾਂ ਦੀ ਸਲਾਹ ਕਾਰਨ ਇਸੇ ਤਰ੍ਹਾਂ ਵੀਡੀਓ ਰਾਹੀਂ ਸੰਬੋਧਨ ਕਰ ਰਿਹਾ ਹਾਂ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ PM ਮੋਦੀ ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ ਉਹਨਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੀ ਸੁਰੱਖਿਆ ਦੇ ਨਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਇੱਥੋਂ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਕਿਸੇ ਵੀ ਤਰ੍ਹਾਂ ਸਹੀ ਨਹੀਂ ਮੰਨਿਆ ਜਾ ਸਕਦਾ। -PTC News


Top News view more...

Latest News view more...