ਵਿਜੇ ਸਾਂਪਲਾ ਨੂੰ ਭਾਜਪਾ ਨੇ ਦਿੱਤਾ ਨਵਾਂ ਆਹੁਦਾ , ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਬਣੇ ਚੇਅਰਮੈਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਵਿੱਚ ਰਾਜ ਮੰਤਰੀ ਵਜੋਂ ਸੇਵਾ ਨਿਭਾਉਣ ਵਾਲੇ ਵਿਜੇ ਸਾਂਪਲਾ ਨੂੰ ਕੇਂਦਰ ਸਰਕਾਰ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸਦੇ ਨਾਲ ਹੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਟਰੰਪ ਕਾਰਡ ਵੀ ਚਲਾਇਆ ਹੈ। ਓਥੇ ਹੀ ਰਾਸ਼ਟਰੀ ਰਾਜਨੀਤੀ ਵਿਚ ਸਾਂਪਲਾ ਦਾ ਕੱਦ ਮੁੜ ਵੱਡਾ ਕਰ ਦਿੱਤਾ ਹੈ।
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ
[caption id="attachment_472442" align="aligncenter" width="647"]
ਵਿਜੇ ਸਾਂਪਲਾ ਨੂੰ ਭਾਜਪਾ ਨੇ ਦਿੱਤਾ ਨਵਾਂ ਆਹੁਦਾ , ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਬਣੇ ਚੇਅਰਮੈਨ[/caption]
ਉਨ੍ਹਾਂ ਦੇ ਨਾਮ ਨੂੰ ਕੇਂਦਰ ਸਰਕਾਰ ਨੇ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਨਵੇਂ ਚੇਅਰਮੈਨ ਦੀ ਨਿਯੁਕਤੀ ਸੰਬੰਧੀ ਗਜ਼ਟ ਨੋਟੀਫਿਕੇਸ਼ਨ ਰਾਸ਼ਟਰਪਤੀ ਦੁਆਰਾ ਮਨਜ਼ੂਰੀ ਮਿਲਣ ਤੋਂ ਬਾਅਦ ਜਾਰੀ ਕਰ ਦਿੱਤਾ ਜਾਵੇਗਾ। ਉਹ ਰਾਸ਼ਟਰਪਤੀ ਦੀ ਮੋਹਰ ਤੋਂ ਬਾਅਦ ਇਹ ਅਹੁਦਾ ਸੰਭਾਲਣਗੇ। ਸਾਂਪਲਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ।
[caption id="attachment_472443" align="aligncenter" width="259"]
ਵਿਜੇ ਸਾਂਪਲਾ ਨੂੰ ਭਾਜਪਾ ਨੇ ਦਿੱਤਾ ਨਵਾਂ ਆਹੁਦਾ , ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਬਣੇ ਚੇਅਰਮੈਨ[/caption]
ਭਾਜਪਾ ਵੱਲੋਂ ਵਿਜੇ ਸਾਂਪਲਾ ਨੂੰ ਰਾਸ਼ਟਰੀ ਚੇਅਰਮੈਨ ਦੀ ਕੁਰਸੀ ਦੇ ਕੇ ਪੰਜਾਬ ਦੀਆਂ 34 ਵਿਧਾਨ ਸਭਾ ਸੀਟਾਂ ਨੂੰ ਪ੍ਰਭਾਵਤ ਕਰਨ ਲਈ ਪੂਰੀ ਰਣਨੀਤੀ ਤਿਆਰ ਕੀਤੀ ਗਈ ਹੈ। ਪੰਜਾਬ ਵਿਚ 2022 ਵਿਚ ਭਾਜਪਾ ਇਕੱਲੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਪਹਿਲਾਂ ਹੀ ਰਾਜ ਵਿਚ ਦਲਿਤ ਵੋਟ ਬੈਂਕ ਨੂੰ ਲੈ ਕੇ ਬਹੁਤ ਗੰਭੀਰ ਰਹੀ ਹੈ।
[caption id="attachment_472441" align="aligncenter" width="284"]
ਵਿਜੇ ਸਾਂਪਲਾ ਨੂੰ ਭਾਜਪਾ ਨੇ ਦਿੱਤਾ ਨਵਾਂ ਆਹੁਦਾ , ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਬਣੇ ਚੇਅਰਮੈਨ[/caption]
ਪੜ੍ਹੋ ਹੋਰ ਖ਼ਬਰਾਂ : ਅਮਰੀਕੀ ਫੁੱਟਬਾਲਰ JuJu Smith-Schuster ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ
ਦੱਸ ਦੇਈਏ ਕਿ ਸਾਂਪਲਾ ਨੂੰ ਸਾਲ 2014 ਵਿੱਚ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਮਿਲੀ ਅਤੇ ਉਹ ਜਿੱਤ ਗਿਆ। ਉਸਨੇ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਈਆਂ। ਅਪ੍ਰੈਲ 2016 ਵਿੱਚ ਉਨ੍ਹਾਂ ਨੂੰ ਪੰਜਾਬ ਭਾਜਪਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਟਿਕਟ ਨਹੀਂ ਮਿਲੀ ਸੀ।
-PTCNews