ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਵਧਾਈ

By Shanker Badra - June 12, 2021 3:06 pm

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਅੱਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ 'ਚ ਗਠਜੋੜ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ ਬਹੁਜਨ ਸਮਾਜ ਪਾਰਟੀ ਨੂੰ 20 ਸੀਟਾਂ 'ਤੇ ਚੋਣ ਲੜੇਗੀ।

ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਵਧਾਈ

ਅਕਾਲੀ -ਬਸਪਾ ਦੇ ਗਠਜੋੜ ਹੋਣ ਦੀ ਖ਼ੁਸ਼ੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੂੰ ਵਿਸ਼ੇਸ਼ ਤੌਰ 'ਤੇ ਫੋਨ ਕੀਤਾ ਅਤੇ ਇਸ ਗਠਜੋੜ ਦੀ ਵਧਾਈ ਦਿੱਤੀ ਹੈ। ਵਧਾਈ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਜਲਦ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੀ ਪੁੱਛਿਆ ਹੈ।

ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਵਧਾਈ

ਸੁਖਬੀਰ ਬਾਦਲ ਨੇਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਲੀਆਂ ਸਾਰੀਆਂ ਚੋਣਾਂ ਇਕੱਠੇ ਲੜਾਂਗੇ। ਉਨ੍ਹਾਂ ਕਿਹਾ ਕਿ ਇਹ ਦਿਨ ਪੰਜਾਬ ਦੀ ਸਿਆਸਤ ਲਈ ਇਤਿਹਾਸਕ ਹੈ। ਇਸ ਮੌਕੇ ਅਕਾਲੀ ਦਲ ਨੇ ਨਵਾਂ ਨਾਅਰਾ 'ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ' ਵੀ ਦਿੱਤਾ। ਉਨ੍ਹਾਂ ਕਿਹਾ ਕਿ ਗਠਜੋੜ ਲਈ ਸਭ ਤੋਂ ਵੱਡਾ ਯੋਗਦਾਨ ਮਾਇਆਵਤੀ ਨੇ ਪਾਇਆ ਹੈ। ਇਸ ਦੇ ਲਈ ਉਨ੍ਹਾਂ ਮਾਇਆਵਤੀ ਦਾ ਧੰਨਵਾਦ ਕੀਤਾ ਹੈ।

ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਵਧਾਈ

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ 97 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗਾ, ਜਦਕਿ ਬਸਪਾ ਪੰਜਾਬ ਦੀਆਂ 20 ਸੀਟਾਂ 'ਤੇ ਚੋਣ ਲੜੇਗੀ। ਬਸਪਾ ਕੋਲ 20 ਵਿਚੋਂ 8 ਸੀਟਾਂ ਦੋਆਬਾ ਦੀਆਂ, 5 ਮਾਝੇ ਤੇ 7 ਮਾਲਵਾ ਜ਼ੋਨ ਦੀਆਂ ਹੋਣਗੀਆਂ। ਬਸਪਾ ਦੇ ਕੌਮੀ ਸਕੱਤਰ ਸਤੀਸ਼ ਮਿਸ਼ਰ ਨੇ ਵੀ ਸੁਖਬੀਰ ਬਾਦਲ ਦੀ ਇਸ ਗੱਲ 'ਚ ਹਾਮੀ ਭਰੀ ਕਿ ਇਹ ਪੰਜਾਬ ਦੀ ਸਿਆਸਤ ਲਈ ਇਤਿਹਾਸਕ ਦਿਨ ਹੈ।

ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਵਧਾਈ

ਦੱਸ ਦੇਈਏ ਕਿ ਬਹੁਜਨ ਸਮਾਜ ਪਾਰਟੀ ਕਰਤਾਰਪੁਰ ,ਜਲੰਧਰ ਪੱਛਮੀ ,ਜਲੰਧਰ ਉੱਤਰੀ ,ਫ਼ਗਵਾੜਾ ,ਹੁਸ਼ਿਆਰਪੁਰ ,ਟਾਂਡਾ ,ਦਸੂਹਾ ,ਚਮਕੌਰ ਸਾਹਿਬ ,ਬੱਸੀ ਪਠਾਣਾਂ ,ਮਹਿਲ ਕਲਾਂ ,ਨਵਾਂਸ਼ਹਿਰ ,ਲੁਧਿਆਣਾ ਉੱਤਰੀ ,ਸੁਜਾਨਪੁਰ ,ਬੋਹਾ ,ਪਠਾਨਕੋਟ ,ਆਨੰਦਪੁਰ ਸਾਹਿਬ ,ਮੋਹਾਲੀ ,ਅੰਮ੍ਰਿਤਸਰ ਉੱਤਰੀ ,ਅੰਮ੍ਰਿਤਸਰ ਕੇਂਦਰੀ,ਪਾਇਲ ਤੋਂ ਚੋਣ ਲੜੇਗੀ। ਇਸ ਤੋਂ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਜੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਡੀ ਸਰਕਾਰ ਆਈ ਤਾਂ ਅਗਲਾ ਉੱਪ ਮੁੱਖ ਮੰਤਰੀ ਦਲਿਤ ਵਰਗ 'ਚੋਂ ਹੋਵੇਗਾ।

-PTCNews

adv-img
adv-img