Tue, Apr 23, 2024
Whatsapp

ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ

Written by  Shanker Badra -- August 19th 2021 01:00 PM -- Updated: August 19th 2021 01:09 PM
ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ

ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਬੀਤੀ ਦੇਰ ਰਾਤ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਸੁਮੇਧ ਸੈਣੀ ਨੇ ਵਿਜੀਲੈਂਸ ਦੀ ਬੇਰੰਕ 'ਚ ਹੀ ਰਾਤ ਗੁਜਾਰੀ ਹੈ। ਅੱਜ ਉਨ੍ਹਾਂ ਨੂੰ ਮੁਹਾਲੀ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ , ਪਰ ਇਸ ਤੋਂ ਪਹਿਲਾਂ ਹੀ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। [caption id="attachment_524970" align="aligncenter" width="300"] ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ[/caption] ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਦੇ ਜਸਟਿਸ ਅਰੁਨ ਤਿਆਗੀ ਨੇ ਸੁਮੇਧ ਸੈਣੀ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਕੋਲ ਭੇਜੀ ਗਈ ਸੁਮੇਧ ਸੈਣੀ ਦੀ ਅਰਜ਼ੀ। ਸੁਮੇਧ ਸੈਣੀ ਨੇ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਸੁਮੇਧ ਸੈਣੀ 'ਤੇ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਕਥਿਤ ਘਪਲਾ ਕਰਨ ਦਾ ਨਵਾਂ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। [caption id="attachment_524971" align="aligncenter" width="300"] ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ[/caption] ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਅਦਾਲਤ 'ਚ ਦਿੱਤੀ ਸੀ ਪਰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਇਹ ਸਖ਼ਤ ਫ਼ੈਸਲਾ ਸੁਣਾਇਆ ਸੀ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਪਾਸ ਪੁੱਛਗਿੱਛ 'ਚ ਸ਼ਾਮਲ ਹੋਣਾ ਪਵੇਗਾ। [caption id="attachment_524968" align="aligncenter" width="300"] ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ[/caption] ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਬੀਤੀ ਦੇਰ ਸ਼ਾਮ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰੀ ਪਾਈ ਹੈ। ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ। ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਬਰਗਾੜੀ ਘਟਨਾਵਾਂ ਸਮੇਤ ਹੋਰ ਕਈ ਮਾਮਲਿਆਂ 'ਚ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਵੀ ਪ੍ਰਾਪਤ ਕੀਤੀ ਹੋਈ ਹੈ। [caption id="attachment_524969" align="aligncenter" width="300"] ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ , ਜਾਣੋਂ ਪੂਰਾ ਮਾਮਲਾ[/caption] ਜ਼ਿਕਰਯੋਗ ਹੈ ਕਿ ਸੁਮੇਧ ਸਿੰਘ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਮੋਹਾਲੀ ਦੀ ਤਰਫੋਂ ਕਾਂਸਟੇਬਲ ਭਰਤੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਇਸੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੁਮੇਧ ਸਿੰਘ ਸੈਣੀ ਦੇ ਘਰ ਉੱਤੇ ਵੀ ਛਾਪੇ ਮਾਰੇ ਗਏ ਸਨ ਪਰ ਉਸ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਨੂੰ ਚਕਮਾ ਦੇ ਕੇ ਰੂਪੋਸ਼ ਹੋ ਗਿਆ ਸੀ। ਉਸੇ ਦਿਨ ਤੋਂ ਵਿਜੀਲੈਂਸ ਟੀਮ ਸੁਮੇਧ ਸੈਣੀ ਦੀ ਭਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕਰਦੀ ਨਜ਼ਰ ਆਈ। -PTCNews


Top News view more...

Latest News view more...