ਮੁੱਖ ਖਬਰਾਂ

ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਉੱਤਰੀ ਅੰਮ੍ਰਿਤਸਰ ਤੋਂ ਹੋਣਗੇ ਉਮੀਦਵਾਰ

By Riya Bawa -- August 20, 2021 3:45 pm -- Updated:August 20, 2021 5:29 pm

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੋਰ ਆਗੂ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਸਨ। ਜੋਸ਼ੀ ਨਾਲ ਅੱਜ ਕਈ ਹੋਰ ਨੇਤਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਢੋਲ ਦੇ ਨਗਾੜਿਆਂ ਨਾਲ ਪਹੁੰਚੀ ਬੀਜੇਪੀ ਲੀਡਰਸਿਪ ਜੋ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਅਧਿਕਾਰਿਕ ਤੌਰ ਤੇ ਅਨਿਲ ਜੋਸ਼ੀ ਅਤੇ ਹਰਜੀਤ ਭੁੱਲਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮਜੀਠੀਆ ਨੇ ਅਨਿਲ ਜੋਸ਼ੀ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੇ ਜੀ ਆਇਆਂ ਕਿਹਾ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਨੂੰ ਸਿਰੋਪਾਉ ਦਿੱਤਾ। ਭਾਜਪਾ ਆਗੂ ਕਮਲ ਜੇਤਲੀ ਵੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਸ ਨਾਲ ਹੀ ਸਾਬਕਾ ਡਿਪਟੀ ਮੇਅਰ ਆਰ. ਡੀ. ਸ਼ਰਮਾ. ਵੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਰਾਜ ਕੁਮਾਰ ਗੁਪਤਾ ਵਰਕਿੰਗ ਕਮੇਟੀ ਮੈਂਬਰ ਭਾਜਪਾ ਵੀ ਅੱਜ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ।

ਸੁਖਜੀਤ ਕੌਰ ਸ਼ਾਹੀ ਸਾਬਕਾ ਵਿਧਾਇਕ, ਮਰਹੂਮ ਨੇਤਾ ਅਮਰਜੀਤ ਕੌਰ ਸਾਹੀ ਦੀ ਧਰਮਪਤਨੀ ਨੇ ਮੋਹਿਤ ਗੁਪਤਾ ਬੀਜੇਪੀ ਦੇ ਯੁਵਾ ਨੇਤਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਕਮਲ ਚੇਟਲੀ, ਲੁਧਿਆਣਾ ਤੋ ਲੜ ਚੁੱਕੇ ਵਿਧਾਨ ਸਭਾ ਚੋਣ ਆਰ ਡੀ ਸ਼ਰਮਾ ਸੀਨੀਅਰ ਆਗੂ ਬੀਜੇਪੀ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਵਿਕਰਮ ਗਹਿਰੀ , ਸੁਜਾਨਪੁਰ ਤੋ ਸਾਬਕਾ ਪ੍ਰਧਾਨ ਰਾਜ ਕੁਮਾਰ ਗੁਪਤਾ ਉਰਫ ਬਿੱਟੂ ਪ੍ਰਧਾਨ, ਬਟਾਲੇ ਤੋ ਸਾਬਕਾ ਜਿਲਾ ਸੁਰਿੰਦਰ ਛਿੰਦੀ, ਹਰਜੀਤ ਭੁੱਲਰ, ਮਿੰਟੂ ਸ਼ਰਮਾ, ਸੁਮਿਤ ਸ਼ਾਸਤਰੀ ਵਰਕਿੰਗ ਕਮੇਟੀ ਮੈਬਰ ਅਤੇ 20 ਤੋ ਵੱਧ ਨੇਤਾ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ਮਜੀਠੀਆ ਨੇ ਅਨਿਲ ਜੋਸ਼ੀ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੇ ਜੀ ਆਇਆਂ ਕਿਹਾ ਹੈ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਅਨਿਲ ਜੋਸ਼ੀ ਨੇ ਆਪਣੇ ਹਲਕੇ ਵਿਚ ਜੋ ਵੀ ਕਿਹਾ ਉਸ ਕੰਮ ਨੂੰ ਪੂਰਾ ਕਰਕੇ ਵੀ ਵਿਖਾਇਆ ਹੈ ਅਤੇ ਉਨ੍ਹਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਸੁਣਵਾਈ ਨਹੀਂ ਹੋਈ ਹੈ ਉਨ੍ਹਾਂ ਦੀ ਸੁਣਵਾਈ ਵਾਸਤੇ ਇਹ ਸਭ ਟੀਮ ਇਕੱਠੀ ਹੋਈ ਹੈ। ਮਜੀਠੀਆ ਨੇ ਕਿਸਾਨਾਂ ਬਾਰੇ ਵੀ ਜਿਕਰ ਕੀਤਾ ਹੈ ਅਤੇ ਕਿਹਾ ਕਿ ਤਿੰਨ ਕਾਨੂੰਨ ਨੂੰ ਰੱਦ ਕਰਵਾਉਣ ਲਈ ਅਸੀਂ ਕਿਸਾਨਾਂ ਭਰਾਵਾਂ ਦੇ ਨਾਲ ਖੜੇ ਹਾਂ ਅਤੇ ਖੜੇ ਰਵਾਂਗੇ।

ਦੂਜੇ ਪਾਸੇ ਅਨਿਲ ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਗੱਲ ਕਰਨ ਵਾਲੀ ਇਕੋ ਇਕ ਪਾਰਟੀ ਹੈ। ਉਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੀ ਸੋਚ ਤੇ ਪਹਿਰਾ ਦਿੱਤਾ ਹੈ। ਜਦੋਂ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੀ ਅਵਾਜ ਚੁੱਕੀ ਤਾਂ ਪਰ ਮਨੀ ਨਹੀਂ ਗਈ ਜਿਸ ਕਰਕੇ ਭਾਜਪਾ ਨਾਲ ਗੱਠਜੋੜ ਟੁੱਟ ਗਿਆ ਹੈ। ਅਨਿਲ ਜੋਸ਼ੀ ਵਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿਛਲੀ ਸਰਕਾਰ ਵਿਚ ਰਹਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਤੋਂ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ ਤੇ ਹੁਣ ਵੀ ਅਕਾਲੀ ਦਲ 'ਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਉਨ੍ਹਾਂ ਨੂੰ ਮਿਲਣ ਜਲਦ ਜਾਵਾਂਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੇਗੀ, ਉਦੋਂ ਤੱਕ ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਦੇ ਨਾਲ ਹੀ, ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉਤਰੀ ਤੋਂ ਅਕਾਲੀ-ਬਸਪਾ ਦਾ ਉਮੀਦਵਾਰ ਐਲਾਨ ਦਿੱਤਾ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਸਨ। ਜੋਸ਼ੀ ਨਾਲ ਅੱਜ ਕਈ ਹੋਰ ਨੇਤਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

  • Share