ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਹਾਂਤ

By Riya Bawa - September 02, 2021 10:09 am

ਨਵੀਂ ਦਿੱਲੀ: ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਰ ਰਾਤ ਦਿੱਲੀ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਕੁਸ਼ਨ ਮਿੱਤਰਾ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Sidelined by BJP, is Chandan Mitra set to be Mamata's 'Delhi voice'? - The Week

ਪੀਐਮ ਮੋਦੀ ਨੇ ਟਵੀਟ ਕਰ ਕਿਹਾ ਕਿ "ਉਨ੍ਹਾਂ ਨੂੰ ਉਨ੍ਹਾਂ ਦੇ ਤੇਜ ਦਿਮਾਗ ਅਤੇ ਸੂਝ ਲਈ ਯਾਦ ਕੀਤਾ ਜਾਵੇਗਾ, ਉਨ੍ਹਾਂ ਨੇ ਮੀਡੀਆ ਦੇ ਨਾਲ -ਨਾਲ ਰਾਜਨੀਤੀ ਦੀ ਦੁਨੀਆ ਵਿੱਚ ਵੀ ਆਪਣੀ ਪਛਾਣ ਬਣਾਈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਹਮਦਰਦੀ। ਓਮ ਸ਼ਾਂਤੀ,"

ਦੱਸ ਦੇਈਏ ਕਿ ਚੰਦਨ ਮਿੱਤਰਾ ਨੇ ਹਾਲ ਹੀ ਵਿੱਚ ‘ਪਾਇਨੀਅਰ’ ਅਖ਼ਬਾਰ ਦੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਦੀ ਥਾਂ ਨਰਿੰਦਰ ਕੁਮਾਰ ਨੇ ਲੈ ਲਈ ਹੈ।

Mamata is Bengal's best option': Why Chandan Mitra moved from the BJP to the TMC

-PTC News

adv-img
adv-img