ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅੰਮ੍ਰਿਤਸਰ ਸਾਹਿਬ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਉਨ੍ਹਾਂ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬਾਣੀ ਦਾ ਆਨੰਦ ਵੀ ਮਾਣਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਪੁੱਤਰ ਅਤੇ ਧੀਆਂ ਵੀ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਈ ਹੋਰ ਵਰਕਰ ਵੀ ਉਹਨਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਹੋਰ ਪੜ੍ਹੋ: CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਇਸ ਤਰਾਂ ਚੈੱਕ ਕਰ ਸਕਦੇ ਹੋ ਰਿਜ਼ਲਟ
ਤੁਹਾਨੂੰ ਦੱਸ ਦੇਈਏ ਕਿ ਬਾਦਲ ਪਰਿਵਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਉਹਨਾਂ ਨੇ ਹਾਜ਼ਰੀ ਭਰੀ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਵਲੋਂ ਲਗਾਤਾਰ ਕਿਸਾਨੀ ਸੰਘਰਸ਼ ਦੀ ਅਣਦੇਖੀ ਕੀਤੀ ਜਾ ਰਹੀ ਹੈ ਪਰ ਲੋਕ ਸਭਾ ਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਇਸ ਮੁੱਦੇ ਤੇ ਦਬਾਅ ਬਣਾਉਣ ਚ ਨਾਕਾਮ ਰਹੀ ਹੈ ਜਦਕਿ ਪੰਜਾਬ ਦੇ ਕਾਂਗਰਸੀ ਐਮ ਪੀ ਵੀ ਸਿਰਫ ਜਾਸੂਸੀ ਮਾਮਲੇ ਤੇ ਚਿੰਤਾ ਕਰਦੇ ਨਜ਼ਰ ਆਏ ਹਨ।
ਇੰਝ ਲੱਗ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਸਿਰਫ ਜਾਸੂਸੀ ਦੀ ਚਿੰਤਾ ਹੈ ਦੇਸ਼ ਦੇ ਅੰਨਦਾਤਾ ਦੀ ਨਹੀਂ। ਉਨ੍ਹਾਂ ਕਿਹਾ ਕਿ ਸਾਰੀਆਂ ਛੋਟੀਆਂ ਪਾਰਟੀਆਂ ਕਿਸਾਨੀ ਮੁੱਦੇ ਤੇ ਰਾਸ਼ਟਰਪਤੀ ਅਤੇ ਸਪੀਕਰ ਤੇ ਦਬਾਅ ਬਣਾ ਰਹੀਆਂ ਹਨ।
ਕੈਪਟਨ ਸਰਕਾਰ ਨੇ ਹੁਣ ਤਕ ਦੀ ਸਭ ਤੋਂ ਨਿਕੰਮੀ ਸਰਕਾਰ ਦੱਸਦਿਆ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਚ ਪੰਜਾਬ ਦੀ ਜਨਤਾ ਨਾਲ ਕੀਤਾ ਇਕ ਵੀ ਵਾਅਦਾ ਪੁਰਾ ਨਹੀਂ ਹੋਇਆ ਅਤੇ ਹੁਣ ਸਿੱਧੂ ਦੇ ਪ੍ਰਧਾਨ ਬਣਨ ਨਾਲ ਕੋਈ ਫਰਕ ਨਹੀਂ ਪੈਣਾ।
-PTC News